Thursday, March 26Malwa News
Shadow

Tag: top news

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Local
ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ  ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ, ਸੰਨੀ ਭਨੋਟ, ਰਾਜਾ ਮਹਿਨ, ਸੰਜੀਵ ਥਾਪਰ, ਪ੍ਰਿੰਸੀਪਲ ਸਵਿਤਾ ਅੰਸਲ, ਪਰਵੀਨ ਜਿੰਦਲ, ਰਾਕੇਸ਼ ਕਨੌਜੀਆ, ਬਨਵਾਰੀ&nbs...
ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

Local
ਮਾਨਸਾ, 30 ਅਕਤੂਬਰ-    ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀ...
ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

Local
ਬਰਨਾਲਾ,  30 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ।  ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵੀ ਗੱਲ ਬਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਸੰਦ ਸਬਸਿਡੀ ਉੱਤੇ ਦਿੱਤੇ ਗਏ ਹਨ। ਇਨ੍ਹਾਂ ਸੰਦਾਂ ਦੀ ਮਦਦ ਨਾਲ ਅਤੇ ਆਪਣੀ ਮਿਹਨਤ ਸਦਕਾ ਕਿਸਾਨ ਵੀਰ ਆਪਣੇ ਖੇਤਾਂ 'ਚ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਵੇਲੇ ਜ਼ਿਲ੍ਹੇ 'ਚ 86 ਬੇਲਰ ਪਰਾਲੀ ਸੰਭਾਲ ਦਾ ਕੰਮ ਕਰ ਰਹੇ ਹਨ, ਜਿਨ੍ਹਾਂ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 30 ਅਕਤੂਬਰ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ...
ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

Hot News
ਚੰਡੀਗੜ੍ਹ, 30 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 30 ਅਕਤੂਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Breaking News
ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ:- ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ...
ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ , 50% ਸਬਸਿਡੀ ਦੀ ਬਦੌਲਤ ਪੋਲੀਹਾਊਸਾਂ ਤੋਂ 14 ਲੱਖ ਰੁਪਏ ਤੋਂ ਵੱਧ ਦੀ ਕੀਤੀ ਕਮਾਈ

ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ , 50% ਸਬਸਿਡੀ ਦੀ ਬਦੌਲਤ ਪੋਲੀਹਾਊਸਾਂ ਤੋਂ 14 ਲੱਖ ਰੁਪਏ ਤੋਂ ਵੱਧ ਦੀ ਕੀਤੀ ਕਮਾਈ

Punjab Development
ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਕਿਸਾਨਾਂ ਨੇ ਨਵਾਂ ਇਤਿਹਾਸ ਰਚਿਆ ਹੈ! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਯੋਜਨਾਵਾਂ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਦੇ ਪ੍ਰਚਾਰ ਨੇ ਸੂਬੇ ਵਿੱਚ ਖੇਤੀ ਨੂੰ ਬਦਲ ਦਿੱਤਾ ਹੈ। ਹੁਣ, ਨੌਜਵਾਨ ਇੰਜੀਨੀਅਰ ਵੀ ਲੱਖਾਂ ਦੀਆਂ ਆਪਣੀਆਂ ਨੌਕਰੀਆਂ ਛੱਡ ਕੇ ਖੇਤੀਬਾੜੀ ਨੂੰ ਆਪਣਾ ਮੁੱਖ ਕਿੱਤਾ ਬਣਾ ਰਹੇ ਹਨ, ਪੋਲੀਹਾਊਸਾਂ ਵਰਗੀਆਂ ਉੱਨਤ ਤਕਨੀਕਾਂ ਦੀ ਵਰਤੋਂ ਕਰਕੇ 12 ਤੋਂ 14 ਲੱਖ ਰੁਪਏ ਦਾ ਖ਼ੂਬਸੂਰਤ ਮੁਨਾਫ਼ਾ ਕਮਾ ਰਹੇ ਹਨ। ਇਹ ਸਿਰਫ਼ ਇੱਕ ਕਿਸਾਨ ਦੀ ਕਹਾਣੀ ਨਹੀਂ ਹੈ, ਸਗੋਂ 'ਰੰਗਲਾ ਪੰਜਾਬ' ਵੱਲ ਵਧ ਰਹੀ ਇੱਕ ਖੇਤੀਬਾੜੀ ਕ੍ਰਾਂਤੀ ਦੀ ਕਹਾਣੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ, ਬਾਗਬਾਨੀ ਵਿਭਾਗ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ੋਰਦਾਰ ਢੰਗ ਨਾਲ ਕੰਮ ਕਰ ਰਿਹਾ ਹੈ। ਸਰਕਾਰੀ ਯੋਜਨਾਵਾਂ ਦਾ ਫਾਇਦਾ ਉਠਾਉਂਦੇ ਹੋਏ, ਲੁਧਿਆਣਾ ਜ਼ਿਲ੍ਹੇ ਦੇ ਸਰਾਭਾ ਪਿੰਡ ਦਾ ਕਿਸਾਨ ਹਰਬੀਰ ਸਿੰਘ ਹੁਣ ਪੋਲੀਹਾਊਸ ਖੇਤੀ ਤੋਂ ਕਾਫ਼ੀ ਮੁਨਾ...
ਪਿਛਲੀਆਂ ਸਰਕਾਰਾਂ ਦੀ 20 ਸਾਲ ਦੀ ਲਾਪਰਵਾਹੀ ‘ਤੇ ਲੱਗੀ ਰੋਕ, ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਟ੍ਰੀ ਕਵਰ ਵਧਾਇਆ 177.22 ਵਰਗ ਕਿਲੋਮੀਟਰ

ਪਿਛਲੀਆਂ ਸਰਕਾਰਾਂ ਦੀ 20 ਸਾਲ ਦੀ ਲਾਪਰਵਾਹੀ ‘ਤੇ ਲੱਗੀ ਰੋਕ, ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਟ੍ਰੀ ਕਵਰ ਵਧਾਇਆ 177.22 ਵਰਗ ਕਿਲੋਮੀਟਰ

Hot News
ਚੰਡੀਗੜ੍ਹ, 29 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵਾਤਾਵਰਣ ਸੁਰੱਖਿਆ ਨੂੰ ਆਪਣੇ ਸ਼ਾਸਨ ਦਾ ਇੱਕ ਮੁੱਖ ਮਿਸ਼ਨ ਬਣਾ ਦਿੱਤਾ ਹੈ। ਪਿਛਲੇ ਦੋ ਸਾਲਾਂ ਦੌਰਾਨ ਰਾਜ ਵਿੱਚ ਹਰਿਆਵਲੀ ਵਧਾਉਣ ਵੱਲ ਇਤਿਹਾਸਕ ਕੰਮ ਹੋਇਆ ਹੈ। ਸਾਲ 2023–24 ਵਿੱਚ ਸਰਕਾਰ ਨੇ ਰਿਕਾਰਡ 1.2 ਕਰੋੜ ਪੌਦੇ ਲਗਾਏ, ਜਦਕਿ 2024–25 ਲਈ 3 ਕਰੋੜ ਪੌਦੇ ਲਗਾਉਣ ਦਾ ਟਾਰਗੇਟ ਰੱਖਿਆ ਗਿਆ ਹੈ। ਇਹ ਮੁਹਿੰਮ ਹੁਣ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ ਰਹੀ, ਸਗੋਂ ਇੱਕ ਜਨ ਅੰਦੋਲਨ ਬਣ ਚੁੱਕੀ ਹੈ — ਜੋ ਪਿੰਡਾਂ, ਸਕੂਲਾਂ, ਧਾਰਮਿਕ ਸਥਾਨਾਂ ਤੇ ਸ਼ਹਿਰੀ ਇਲਾਕਿਆਂ ਤੱਕ ਪਹੁੰਚ ਰਹੀ ਹੈ। ਇਹ ਸੱਚਮੁੱਚ “ਹਰ ਘਰ ਬਗੀਚਾ” ਦੀ ਭਾਵਨਾ ਨੂੰ ਸਾਕਾਰ ਕਰ ਰਹੀ ਹੈ। ਪੰਜਾਬ ਲਈ ਇਹ ਪਹਿਲ ਬਹੁਤ ਜ਼ਰੂਰੀ ਸੀ ਕਿਉਂਕਿ ਪਿਛਲੇ ਦੋ ਦਹਾਕਿਆਂ ਵਿੱਚ ਰਾਜ ਦਾ ਜੰਗਲਾਤ ਖੇਤਰ ਲਗਾਤਾਰ ਘਟਦਾ ਗਿਆ। ਕੇਂਦਰ ਸਰਕਾਰ ਦੀ ਰਿਪੋਰਟ ਮੁਤਾਬਕ, 2001 ਤੋਂ 2023 ਦਰਮਿਆਨ ਪੰਜਾਬ ਦਾ ਜੰਗਲ ਖੇਤਰ 4.80% ਤੋਂ ਘਟ ਕੇ 3.67% ਰਹਿ ਗਿਆ ਅਤੇ ਟ੍ਰੀ ਕਵਰ 3.20% ਤੋਂ ਘਟ ਕੇ 2.92% ਹੋ ਗਿਆ। ਅਰਥਾਤ 22 ਸਾਲਾਂ ਵਿੱ...
ਰਿਕਾਰਡ ਤੋੜ ਨਿਵੇਸ਼ ਦੀ ਲਹਿਰ ਜਾਰੀ , ਨੌਜਵਾਨਾਂ ਲਈ ਮਾਨ ਦੀ ਗਾਰੰਟੀ ਨਾਲ ਨੌਕਰੀਆਂ! ਜਰਮਨੀ ਦੇ Freudenberg Group ਵੱਲੋਂ ₹339 ਕਰੋੜ ਦਾ ਇਤਿਹਾਸਕ ਨਿਵੇਸ਼

ਰਿਕਾਰਡ ਤੋੜ ਨਿਵੇਸ਼ ਦੀ ਲਹਿਰ ਜਾਰੀ , ਨੌਜਵਾਨਾਂ ਲਈ ਮਾਨ ਦੀ ਗਾਰੰਟੀ ਨਾਲ ਨੌਕਰੀਆਂ! ਜਰਮਨੀ ਦੇ Freudenberg Group ਵੱਲੋਂ ₹339 ਕਰੋੜ ਦਾ ਇਤਿਹਾਸਕ ਨਿਵੇਸ਼

Hot News
ਚੰਡੀਗੜ੍ਹ, 29 ਅਕਤੂਬਰ : ਪੰਜਾਬ ਹੁਣ ਸਿਰਫ਼ ਖੇਤੀ ਵਾਲੀ ਜ਼ਮੀਨ ਨਹੀਂ ਰਹੀ; ਇਹ ਦੁਨੀਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਪ੍ਰਸਿੱਧ ਜਰਮਨ ਕੰਪਨੀ ਫਰੂਡੇਨਬਰਗ ਗਰੁੱਪ ਵੱਲੋਂ ₹339 ਕਰੋੜ ਦੇ ਇਤਿਹਾਸਕ ਨਿਵੇਸ਼ ਨੂੰ ਲਗਾਤਾਰ ਲਾਗੂ ਕੀਤਾ ਹੈ। ਹਾਲਾਂਕਿ ਇਹ ਨਿਵੇਸ਼ ਕੁਝ ਸਮਾਂ ਪਹਿਲਾਂ ਹੋਇਆ ਸੀ, ਪਰ ਇਹ ਪੰਜਾਬ ਦੀ ਤਰੱਕੀ ਅਤੇ ਸਫਲਤਾ ਦੀ ਇੱਕ ਪ੍ਰਮੁੱਖ ਉਦਾਹਰਣ ਹੈ। ਇਹ ਦਰਸਾਉਂਦਾ ਹੈ ਕਿ ਮਾਨ ਸਰਕਾਰ ਨੇ ਪੁਰਾਣੇ ਇਰਾਦਿਆਂ ਨੂੰ ਠੋਸ ਕਾਰਵਾਈ ਵਿੱਚ ਬਦਲ ਦਿੱਤਾ ਹੈ, ਜਿਸ ਨਾਲ ਪੰਜਾਬ ਤਰੱਕੀ ਦੇ ਇੱਕ ਨਵੇਂ ਰਾਹ 'ਤੇ ਚੱਲ ਰਿਹਾ ਹੈ। ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਟੀਮ ਨੇ ਨਿਵੇਸ਼ਕਾਂ ਦੀ ਸਹੂਲਤ ਲਈ 'ਇਨਵੈਸਟ ਪੰਜਾਬ' ਰਾਹੀਂ ਇੱਕ ਸਿੰਗਲ-ਵਿੰਡੋ ਸਿਸਟਮ ਸਥਾਪਤ ਕੀਤਾ ਹੈ, ਜਿਸ ਨਾਲ ਕੰਪਨੀਆਂ ਸਿਰਫ਼ ਤਿੰਨ ਦਿਨਾਂ ਵਿੱਚ ਕੰਮ ਸ਼ੁਰੂ ਕਰ ਸਕਦੀਆਂ ਹਨ। ਪੰਜਾਬ ਵਿੱਚ ਫਰੂਡੇਨਬਰਗ ਵਰਗੀ ਇੱਕ ਗਲੋਬਲ ਕੰਪਨੀ ਦਾ ਆਉਣਾ ਨੌਜਵਾਨਾਂ ਲਈ ਬਹੁਤ ਜ...