Sunday, November 8Malwa News
Shadow

Tag: top news

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 11 ਨਵੰਬਰ:- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ ਨੇ ਇਨ੍ਹਾਂ ਕੰਪਨੀਆਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ ਪਲਾਸਟਿਕ ਪੈਕੇਜਿੰਗ ਵਾਪਸ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਕਿਸੇ ਵੀ ਕੰਪਨੀ ਨੂੰ ਪੰਜਾਬ ਵਿੱਚ ਪ੍ਰਦੂਸ਼ਣ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਨ੍ਹਾਂ ਕੰਪਨੀਆਂ ਦੀ ਜਵਾਬਦੇਹੀ ਤੈਅ ਕਰਾਂਗੇ ਅਤੇ ਆਪਣੇ ਸਾਰੇ ਸ਼ਹਿਰਾਂ ਨੂੰ ਸਾਫ਼ ਕਰਾਂਗੇ।  ਭਾਰਤ ਵਿੱਚ ਪਹਿਲੀ ਵਾਰ ਬੋਰਡ ਦੁਆਰਾ ਕਰਵਾਏ ਪਲਾਸਟਿਕ ਵੇਸਟ ਬ੍ਰਾਂਡ ਆਡਿਟ ਉਪਰੰਤ ਇਹ ਕਦਮ ਚੁੱਕਿਆ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰ...
ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੈਗਜ਼ੀਨਾਂ ਅਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਆਧੁਨਿਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਊਪੁਰ ਅਫਗਾਨਾ, ਗੁਰਦਾਸਪੁਰ ਅਤੇ ਨਵਪ੍ਰੀਤ ਸਿੰਘ ਵਾਸੀ ਪਿੰਡ ਮਾਛੀਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਯੂ.ਕੇ. ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹ...
ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

Breaking News
ਚੰਡੀਗੜ੍ਹ, 11 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ।...
ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

Local
ਬਰਨਾਲਾ, 11 ਨਵੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ।  ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਜਿਹੜੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਜਾਂ ਤਾਂ ਆਪਣੇ ਖੇਤਾਂ ਵਿਚ ਕਰ ਰਹੇ ਹਨ ਜਾਂ ਉਸ ਦੀਆਂ ਗੱਠਾਂ ਬਣਾ ਕੇ ਸੰਭਾਲ ਕਰ ਰਹੇ ਹਨ।ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਜੋ ਵੀ ਕਿਸਾਨ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਦੇ ਖੇਤਾਂ 'ਚ ਪਰਾਲੀ ਮੱਚੀ ਹੋਈ ਪਾਈ ਜਾਂਦੀ ਹੈ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ 'ਚ ਲਾਲ ਇੰਦਰਾਜ਼ ਕੀਤੇ ਜਾਣਗੇ।ਐੱਸਐਸਪੀ ਸ਼੍ਰੀ ਸਰਫਰਾਜ਼ ਆਲਮ ਨੇ ਪੁਲਿਸ ਕਰਮਚਾਰੀਆਂ ਨੂੰ ਹੁਕਮ ਦਿੱਤ...
ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

Local
ਮਾਲੇਰਕੋਟਲਾ, 11 ਨਵੰਬਰ -                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ ਗਈ । ਇਸ ਮੌਕੇ ਐਸ.ਐੱਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਪ੍ਰਿੰਸੀਪਲ ਸਰਕਾਰੀ ਕਾਲਜ ਡਾ. ਅਨੀਲਾ ਸੁਲਤਾਨਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਬਲੀਦਾਨ ਨ...
ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

Local
ਫ਼ਰੀਦਕੋਟ, 11 ਨਵੰਬਰ ( )- ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਭਲਾਈ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਕੰਮ ਕਰ ਰਹੀਆਂ ਪੈਟ ਸ਼ਾਪਸ ਅਤੇ ਡਾਗ ਬਰੀਡਿੰਗ ਸੈਂਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਜੋ ਪਸ਼ੂਆਂ ਦੀ ਸੰਭਾਲ, ਖੁਰਾਕ, ਵੈਕਸੀਨੇਸ਼ਨ, ਰਿਹਾਇਸ਼ ਅਤੇ ਸੰਕਟ ਸਮੇਂ ਉਪਲਬਧ ਸਹੂਲਤਾਂ ਨੂੰ ਨਿਯਮਬੱਧ ਅਤੇ ਪ੍ਰਮਾਣਿਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਡਾ. ਮੱਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤ...
43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

Local
ਮਾਨਸਾ, 11 ਨਵੰਬਰ-            ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ ਲੈ ਕੇ ਸਹਾਰਨਾ ਸਰਹੰਦ ਚੋਅ ਤੱਕ ਪਾਈਪ ਲਾਈਨ (ਰਾਈਸਿੰਗ ਮੇਨ) ਪਾਉਣ ਦਾ ਪ੍ਰੋਜੈਕਟ ਤੇਜ਼ੀ ਨਾਲ ਜਾਰੀ ਹੈ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਿਆ ਗਿਆ।             ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਰਾਹੀਂ 43.90 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧਿਆ ਪਾਣੀ ਮੇਨ ਪੰਪਿੰਗ ਸਟੇਸ਼ਨ ਮਾਨਸਾ ਤੋਂ ਸਹਾਰਨਾ ਸਰਹੰਦ ਚੋਅ ਤੱਕ 15 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ 75 ਐਚ ਪੀ ਦੇ 4&...
ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

Hot News
ਚੰਡੀਗੜ੍ਹ, 10 ਨਵੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ, ਸ੍ਰੀ ਗੁਲਜ਼ਾਰ ਸਿੰਘ ਬੌਬੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸ. ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫ਼ੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ਵਿੱਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ। ਚੇਅਰਮੈਨ ਨੇ ਦਰਪੇਸ਼ ਚੁਣੌਤੀਆਂ ਬਾਰੇ ਡੂੰਘਾਈ ਨਾਲ ਚਰਚਾ ਕਰਦਿਆਂ ਅਨੁਸੂਚਿਤ ਜਾਤੀਆ...
ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਪੀਜੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ ਵਾਸੀ ਬੋਰੀ ਵਾਲਾ ਬਾਜ਼ਾਰ, ਗੇਟ ਹਕੀਮਾਨ ਅੰਮ੍ਰਿਤਸਰ ਅਤੇ ਅਮਰਬੀਰ ਸਿੰਘ ਵਾਸੀ ਪ੍ਰੀਤ ਐਵੀਨਿਊ, ਗੇਟ ਹਕੀਮਾਨ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸ ਸਮੇਤ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੈਗਜ਼ੀਨ ਤੇ ਤਿੰਨ...
ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 10 ਨਵੰਬਰ:- ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,106 (2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ) ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ਜੋ ਕਿ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸ...