Thursday, March 26Malwa News
Shadow

Tag: top news

ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

Punjab Development
ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਸੈਰ-ਸਪਾਟਾ ਅਤੇ ਮਹਿਮਾਨ ਨਵਾਜ਼ੀ (Hospitality) ਦੇ ਖੇਤਰ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਸੂਬਾ ਸਰਕਾਰ ਨੇ ਇੱਕ ਸਾਹਸੀ ਅਤੇ ਦੂਰਅੰਦੇਸ਼ੀ ਕਦਮ ਚੁੱਕਿਆ ਹੈ। ਇਹ ਪਹਿਲ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗੀ, ਸਗੋਂ ਇਹ ਵੀ ਯਕੀਨੀ ਬਣਾਏਗੀ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇ। ਮੁੱਖ ਮੰਤਰੀ ਦੀ ਅਗਵਾਈ ਹੇਠ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਨੇ ਚੰਡੀਗੜ੍ਹ ਵਿਖੇ ਇੱਕ ਇਤਿਹਾਸਕ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ, ਜਿਸਦਾ ਮਕਸਦ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਮਾਡਲ ਰਾਹੀਂ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਸੂਬੇ ਦੀ ਸੈਰ-ਸਪਾਟਾ ਸਮਰੱਥਾ ਨੂੰ ਵਿਸ਼ਵ ਪੱਧਰ 'ਤੇ ਲਿਆਉਣਾ ਹੈ। ਇਹ ਕਦਮ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮਾਣਮੱਤੇ ਇਤਿਹਾਸ ਨੂੰ ਆਧੁਨਿਕ ਵਿਕਾਸ ਨਾਲ ਜੋੜ ਕੇ ਇੱਕ 'ਨਵਾਂ ਪੰਜਾਬ' ਬਣਾਉਣ ਲਈ ਕਿੰਨੀ ਵਚਨਬੱਧ ਹੈ। ਇਸ ਮਹੱਤਵਪੂਰਨ ਮੀਟਿੰਗ ਵਿੱਚ, ਸਰਕਾਰ ਨੇ ਦੇਸ਼ ਭਰ ਦੇ ਪ੍ਰਮੁੱਖ ਨਿਵੇਸ਼ਕਾਂ, ਡਿਵੈਲਪਰਾਂ ਅਤੇ ਸਲਾਹਕਾਰਾਂ ਦੇ ਸ...
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

Hot News
ਚੰਡੀਗੜ੍ਹ 29 ਅਕਤੂਬਰ 2025:- ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

Breaking News
ਧੂਰੀ (ਸੰਗਰੂਰ), 29 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੀ ਮੰਡੀ ਦਿਉਣ ਖੇੜਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 471651 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 436204 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 189868 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 95631 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 91196 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ ਕੁੱਲ 59509 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ...
ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ

ਹੁਸ਼ਿਆਰਪੁਰ ਨੂੰ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਬਣਾਉਣ ਵੱਲ ਵੱਡਾ ਕਦਮ

Local
ਹੁਸ਼ਿਆਰਪੁਰ, 29 ਅਕਤੂਬਰ:- ਜਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਅੱਜ ਇੱਕ ਮਹੱਤਵਪੂਰਣ ਵਾਤਾਵਰਣੀਕ ਪਹਿਲ ਕਰਦਿਆਂ ਬੈਂਗਲੁਰੂ ਦੀ ਪ੍ਰਸਿੱਧ ਗੈਰ-ਮੁਨਾਫਾ ਸੰਗਠਨ ਸੈਂਟਰ ਫੋਰ ਸਟਡੀ ਆਫ ਸਾਇੰਸ, ਟੈਕਨਾਲੋਜੀ ਐਂਡ ਪਾਲਸੀ (ਸੀਐਸਟੀਈਪੀ) ਨਾਲ ਐਮਓਯੂ ਸਾਈਨ ਕੀਤਾ ਗਿਆ। ਇਸ ਸਮਝੌਤੇ ਦਾ ਮਕਸਦ ਹੁਸ਼ਿਆਰਪੁਰ ਨੂੰ ਇੱਕ ਨੈੱਟ-ਜ਼ੀਰੋ ਅਤੇ ਕਲਾਈਮੇਟ ਰੇਜ਼ੀਲੀਅੰਟ ਸਿਟੀ ਵਜੋਂ ਵਿਕਸਤ ਕਰਨ ਲਈ ਵਿਸਤ੍ਰਿਤ ਰੋਡਮੈਪ ਤਿਆਰ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਭਾਗੀਦਾਰੀ ਜਿਲ੍ਹੇ ਦੇ ਸਥਾਈ ਵਿਕਾਸ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਸੀਐਸਟੀਈਪੀ ਸੰਗਠਨ ਹੁਸ਼ਿਆਰਪੁਰ ਲਈ ਇੱਕ ਸੰਪੂਰਨ ਕਲਾਈਮੇਟ ਐਕਸ਼ਨ ਯੋਜਨਾ ਤਿਆਰ ਕਰੇਗਾ, ਜਿਸ ਵਿੱਚ ਡਿਜੀਟਲ ਸਰਵੇਅ ਅਤੇ ਸੋਲਰ ਰੂਫ਼ਟਾਪ ਸਮਰਥਾ ਮੈਪਿੰਗ ਵੀ ਸ਼ਾਮਲ ਹੈ। ਇਸ ਸਰਵੇਅ ਰਾਹੀਂ ਸ਼ਹਿਰ ਦੀਆਂ ਇਮਾਰਤਾਂ 'ਤੇ ਸੂਰਜੀ ਉਰਜਾ ਉਤਪਾਦਨ ਦੀ ਸੰਭਾਵਨਾ ਦਾ ਵਿਗਿਆਨਕ ਮੁਲਾਂਕਣ ਕੀਤਾ ਜਾਵੇਗਾ, ਜਿਸ ਨਾਲ ਭਵਿੱਖ 'ਚ ਸੂਰਜੀ ਉਰਜਾ ਦੇ ਉਪਯੋਗ ਨੂੰ ਪ੍ਰੋਤਸਾਹਨ ਮਿਲੇਗਾ। ਡਿਪਟੀ ਕਮਿਸ਼ਨਰ ਆਸ਼ਿ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਅਕਤੂਬਰ- ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

Breaking News
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:- ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋ...
ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

Hot News
ਚੰਡੀਗੜ੍ਹ, 28 ਅਕਤੂਬਰ:- ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ "ਸਾਈਬਰ ਜਾਗੋ" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ ਰਾਜ ਵਿਆਪੀ ਪ੍ਰੋਗਰਾਮ ਹੈ। ਇਸ ਪਹਿਲ ਦੀ ਸ਼ੁਰੂਆਤ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਦਿਓ ਨੇ ਸੀਨੀਅਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ, ਸਿੱਖਿਅਕਾਂ ਅਤੇ ਭਾਈਵਾਲ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ। ਐਨਜੀਓ ਸਪੇਸਟੂਗ੍ਰੋ ਅਤੇ ਸਾਈਬਰ ਸੁਰੱਖਿਆ ਫਰਮਾਂ ਸਟਾਰਲਾਈਟ ਡੇਟਾ ਸਲਿਊਸ਼ਨਜ਼ ਅਤੇ ਸਾਈਬਰਕਾਪਸ ਕੰਪਲਾਇੰਸ ਸਲਿਊਸ਼ਨਜ਼ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਇਸ ਪਹਿਲ ਦਾ ਉਦੇਸ਼ ਇਨ੍ਹਾਂ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ ਲਗਭਗ ਪੰਜ ਲੱਖ ਸਕੂਲੀ ਬੱਚਿਆਂ ਨੂੰ ਕਵਰ ਕਰਨਾ ਹੈ। ਪਹਿਲੀ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਵਿੱ...
ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

Hot News
*ਪਟਿਆਲਾ, 28 ਅਕਤੂਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਉਨੀ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਪ...
ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

Hot News
*ਚੰਡੀਗੜ੍ਹ, 28 ਅਕਤੂਬਰ*:ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਐਕਟ ਦਾ ਉਦੇਸ਼ ਪੰਜਾਬ ਭਰ ਵਿੱਚ ਇਮਾਰਤ ਅਤੇ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕਰਨ ਵਾਲਾ ਵਿਆਪਕ ਅਤੇ ਇਕਸਾਰ ਰੈਗੂਲੇਟਰੀ ਢਾਂਚਾ ਸਥਾਪਤ ਕਰਨਾ ਹੈ। ਇਹ ਨਿਯਮ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ 'ਤੇ ਬਰਾਬਰ ਲਾਗੂ ਹੁੰਦੇ ਹਨ ਜੋ ਪ੍ਰਵਾਨਗੀਆਂ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਉਣ ਅਤੇ ਪੇਚੀਦਗੀਆਂ ਦੂਰ ਕਰਨ ਨੂੰ ਯਕੀਨੀ ਬਣਾਉਂਦੇ ਹਨ। ਇਸ ਖੇਤਰ ਵਿੱਚ ਕੀਤੇ ਗਏ ਮੁੱਖ ਸੁਧਾਰ ਕਾਰੋਬਾਰ ਕਰਨ ਵਿੱਚ ਸੌਖ, ਜ਼ਮੀਨ ਦੀ ਸੁਚੱਜੀ ਵਰਤੋਂ...