ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ
ਚੰਡੀਗੜ੍ਹ, 26 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।
ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।
ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦ...








