Thursday, March 26Malwa News
Shadow

Tag: top news

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

Local
ਮਾਨਸਾ, 23 ਅਕਤੂਬਰ:-             ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।             ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ...
ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ  ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ  ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾ...
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

Hot News
ਚੰਡੀਗੜ੍ਹ 23 ਅਕਤੂਬਰ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ। ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

Hot News
ਅੰਮ੍ਰਿਤਸਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ, ਜੋ ਕਿ ਛੇਹਰਟਾ, ਅੰਮ੍ਰਿਤਸਰ ਵਿੱਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ, ਪਾਕਿਸਤਾਨੀ  ਹੈਂਡਲਰ ਵੱਲੋਂ ਸੰਚਾਲਿਤ ਇੱਕ ਸਰਹੱਦ ਪਾਰ ਦਾ ਨੈੱਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ...
ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

Breaking News
ਮੋਰਿੰਡਾ, 23 ਅਕਤੂਬਰ : ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿੱ...
ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

Punjab Development
ਚੰਡੀਗੜ੍ਹ, 20 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚੰਗੇ ਪ੍ਰਸ਼ਾਸਨ ਅਤੇ ਜਨ ਸੁਰੱਖਿਆ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿਭਾਗ ਨੇ “ਹੌਲੀ ਚਲੋ” ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਹ ਵਿਲੱਖਣ ਅਭਿਆਨ ਪਿੰਡਾਂ ਦੀਆਂ ਸੜਕਾਂ ਉੱਤੇ ਸੁਰੱਖਿਆ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਸ ਅਭਿਆਨ ਦੀ ਸ਼ੁਰੂਆਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਵਿਸ਼ੇਸ਼ ਡੀ.ਜੀ.ਪੀ. ਏ.ਐਸ. ਰਾਏ ਨੇ ਟਰੈਕਟਰ-ਟ੍ਰਾਲੀਆਂ ’ਤੇ ਰਿਫਲੈਕਟਰ ਸਟੀਕਰ ਲਗਾ ਕੇ ਕੀਤੀ। ਇਹ ਕਦਮ ਨਾ ਸਿਰਫ ਤਕਨੀਕੀ ਤੌਰ ’ਤੇ ਪ੍ਰਭਾਵਸ਼ਾਲੀ ਹੈ, ਸਗੋਂ ਮਾਨ ਸਰਕਾਰ ਦੀ ਸੰਵੇਦਨਸ਼ੀਲ ਅਤੇ ਕਿਸਾਨ-ਹਿਤੈਸ਼ੀ ਸੋਚ ਦਾ ਪ੍ਰਤੀਕ ਵੀ ਹੈ। ਪਹਿਲੇ ਪੜਾਅ ਵਿੱਚ 30,000 ਟਰੈਕਟਰ-ਟ੍ਰਾਲੀਆਂ ’ਤੇ ਰਿਫਲੈਕਟਰ ਸਟੀਕਰ ਲਗਾਏ ਜਾਣਗੇ, ਜੋ ਪੰਜਾਬ ਦੇ ਲਗਭਗ 4,100 ਕਿਲੋਮੀਟਰ ਸੜਕ ਨੈੱਟਵਰਕ ਨੂੰ ਕਵਰ ਕਰਨਗੇ। ਇਸ ਪ੍ਰੋਜੈਕਟ ਨੂੰ “ਯਾਰਾ ਇੰਡੀਆ” ਦਾ ਸਹਿਯੋਗ ਪ੍ਰਾਪਤ ਹੈ ਅਤੇ ਇਸਨੂੰ ਸੜਕ ਸੁਰੱਖਿਆ ਫੋਰਸ (SSF) ਵੱਲੋਂ ਲਾਗੂ ਕੀਤਾ ਜਾ ਰਿਹਾ ਹੈ। ਇਹ ਵਿਆਪਕ ਪਹੁ...
ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

Hot News
ਚੰਡੀਗੜ੍ਹ, 21 ਅਕਤੂਬਰ:- ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤ...
‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 21 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 234 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 338 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,220 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

Breaking News
ਚੰਡੀਗੜ੍ਹ, 21 ਅਕਤੂਬਰ :- ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉੱਥੇ ਹੀ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਸੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।  ...
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

Local
ਲਹਿਰਾਗਾਗਾ, 21 ਅਕਤੂਬਰ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ 'ਤੇ ਡੀ.ਆਰ.ਐਮ. ਰੇਲਵੇ, ਅੰਬਾਲਾ ਡਿਵੀਜ਼ਨ, ਸ਼੍ਰੀ ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਰੱਖੀਆਂ ਕਿ ਰੇਲਵੇ ਪਲੇਟਫਾਰਮ 'ਤੇ ਸ਼ੈੱਡ ਪਾਇਆ ਜਾਵੇ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਿਆ ਜਾਵੇ। ਇਸ ਦੇ ਨਾਲ- ਨਾਲ ਰੇਲ ਲਾਈਨ ਸਬੰਧੀ ਪ੍ਰਸਤਾਵਿਤ ਕੰਧਾਂ ਬਾਬਤ ਲੋਕਾਂ ਨੂੰ ਲਾਂਘੇ ਦੀ ਸਹੂਲਤ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਲਵੇ ਲਾਈਨ ਕਰ ਕੇ ਸ਼ਹਿਰ 02 ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਇੱਕ ਪਾਸੇ 08 ਵਾਰਡ ਹਨ ਤੇ ਦੂਜੇ ਪਾਸੇ 07 ਵਾਰਡ ਹਨ। ਬੈਂਕਾਂ ਸਮੇਤ ਕਈ ਅਦਾਰੇ ਇੱਕ ਪਾਸੇ ਅਤੇ ਕਈ ਹੋਰ ਅਹਿਮ ਅਦਾਰੇ ਦੂਜੇ ਪਾਸੇ ਹਨ। ਇਸ ਲਈ ਜ਼ਰੂਰੀ ਹੈ ਕਿ ਲੋਕ ਜਿਵੇਂ ਪਿਛਲੇ 50-60 ਸਾਲ ਤੋਂ ਇੱਕ-ਦੂਜੇ ਪਾਸੇ ਜਾ ਕੇ ਆਪਣੇ ਕੰਮ ਕਰਦੇ ਰਹੇ ਹਨ, ਓਵੇਂ ਵੀ ਰੇਲਵੇ ਵੱਲੋਂ ਪ੍ਰਸਤਾਵਿਤ ਕੰਧਾਂ ਬ...