Sunday, November 8Malwa News
Shadow

Tag: top news

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Local
ਫਾਜ਼ਿਲਕਾ, 25 ਅਕਤੂਬਰ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ *ਤੇ  ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ  ਕੀਤਾ ।ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ -ਦਲਮੀਰਖੇੜਾ,ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ---------   ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਅਹਿਮ ਫ਼ਰਜ਼ ਹੈ ।ਜਿਸ ਲਈ ਸਾਨੂੰ ਸਭ ਨੂੰ ਇਕਜੁਟ ਹੋ ਕੇ ਬਚਾਉਣ ਦੀ ਲੋੜ ਹੈ। ਜ...

ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

Local
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ (        ) - ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਖੁਸ਼ਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਨੇ ਦੱਸਿਆ ਕਿ ਸਟੱਬਲ ਬਰਨਿੰਗ ਨੂੰ ਰੋਕਣ ਲਈ ਖਡੂਰ ਸਾਹਿਬ ਸਬ ਡਵੀਜ਼ਨ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਪੰਜਾਬ ਮੰਡੀ ਬੋਰਡ, ਸਹਿਕਾਰੀ ਵਿਭਾਗ ਆਦਿ ਦੇ ਅਧਿਕਾਰੀ/ਕਰਮਚਾਰੀ ਬਤੌਰ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਸਾਰੇ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਸਟੱਬਲ ਬਰਨਿੰਗ ਨੂੰ ਰੋਕਣ ਲਈ ਗਸ਼ਤ ਕਰ ਰਹੀਆਂ ਹਨ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

Breaking News
ਦਿੱਲੀ, 25 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ...
4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

Hot News
ਚੰਡੀਗੜ੍ਹ, 23 ਅਕਤੂਬਰ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ “ਆਮ ਆਦਮੀ ਕਲੀਨਿਕ” ਯੋਜਨਾ ਅੱਜ ਸੂਬੇ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦਾ ਪ੍ਰਤੀਕ ਬਣ ਚੁੱਕੀ ਹੈ। ਇਸ ਇਤਿਹਾਸਕ ਪਹਿਲਕਦਮੀ ਨੇ ਨਾ ਸਿਰਫ਼ ਪੰਜਾਬ ਦੇ ਸਿਹਤ ਪ੍ਰਬੰਧ ਨੂੰ ਮਜ਼ਬੂਤ ਕੀਤਾ ਹੈ, ਬਲਕਿ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਹੀ ਅਰਥਾਂ ਵਿੱਚ ਬਦਲਾਅ ਲਿਆਂਦਾ ਹੈ। ਪਹਿਲਾਂ ਜਿੱਥੇ ਪੇਂਡੂ ਅਤੇ ਗਰੀਬ ਤਬਕੇ ਦੇ ਲੋਕਾਂ ਨੂੰ ਛੋਟੀਆਂ-ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਵੱਡੇ ਸ਼ਹਿਰਾਂ ਅਤੇ ਸਰਕਾਰੀ ਹਸਪਤਾਲਾਂ ਦੇ ਚੱਕਰ ਲਾਉਣੇ ਪੈਂਦੇ ਸਨ, ਹੁਣ ਉਹੀ ਲੋਕ ਆਪਣੇ ਮੁਹੱਲੇ ਜਾਂ ਪਿੰਡ ਵਿੱਚ ਬਣੇ ਆਮ ਆਦਮੀ ਕਲੀਨਿਕ ਵਿੱਚ ਜਾ ਕੇ ਮੁਫ਼ਤ ਅਤੇ ਮਿਆਰੀ ਇਲਾਜ ਪ੍ਰਾਪਤ ਕਰ ਰਹੇ ਹਨ।ਪੰਜਾਬ ਸਰਕਾਰ ਦੀ ਇਹ ਯੋਜਨਾ ਸਿਹਤ ਦੇ ਖੇਤਰ ਵਿੱਚ ਸਮਾਨਤਾ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਤ ਹੋਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਨੁਸਾਰ, ਅੱਜ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ — ਜਿਨ੍ਹਾਂ ਵਿੱਚੋਂ 565 ਪੇਂਡੂ ਇਲਾਕਿਆਂ ਵਿੱਚ ਅਤੇ 316 ਸ਼ਹਿਰੀ ਖੇਤਰਾਂ ਵਿੱਚ ...

खरीफ खरीद सीजन में अब तक 9029.39 करोड़ रुपये की अदायगी किसानों के बैंक खातों में सीधे स्थानांतरित

Haryana, Hindi
चंडीगढ़, 23 अक्टूबर -- हरियाणा में खरीफ खरीद सीजन 2025 - 26 के दौरान किसानों के खातों में अब तक 9029.39 करोड़ रुपये की अदायगी उनके बैंक खातों में सीधे स्थानांतरित की जा चुकी है। इस तरह सरकार ने किसानों को न्यूनतम समर्थन मूल्य का भुगतान सुनिश्चित किया है। हरियाणा के खाद्य, नागरिक आपूर्ति एवं उपभोक्ता मामले विभाग के एक प्रवक्ता ने बताया कि प्रदेश सरकार द्वारा किसानों के हितों को देखते हुए सभी निर्धारित अनाज मंडियों में धान की खरीद का कार्य सुचारू रूप से जारी है। उन्होंने कहा कि जिले में हैफेड, वेयर हाउस और फूड एंड सप्लाई एजेंसियों द्वारा धान की खरीद की जा रही है। संबंधित विभागों को निर्देश दिए गए हैं कि धान की फसल बेचने में किसानों को किसी प्रकार की असुविधा न हो। 'मेरी फसल मेरा ब्यौरा' पोर्टल पर पंजीकृत किसानों से धान की खरीद की जा रही है। राज...

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

Local
ਮਾਨਸਾ, 23 ਅਕਤੂਬਰ:-             ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।             ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ...

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ  ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾ...

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

Hot News
ਚੰਡੀਗੜ੍ਹ 23 ਅਕਤੂਬਰ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ। ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

Hot News
ਅੰਮ੍ਰਿਤਸਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ, ਜੋ ਕਿ ਛੇਹਰਟਾ, ਅੰਮ੍ਰਿਤਸਰ ਵਿੱਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ, ਪਾਕਿਸਤਾਨੀ  ਹੈਂਡਲਰ ਵੱਲੋਂ ਸੰਚਾਲਿਤ ਇੱਕ ਸਰਹੱਦ ਪਾਰ ਦਾ ਨੈੱਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ...

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ

Breaking News
ਮੋਰਿੰਡਾ, 23 ਅਕਤੂਬਰ : ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿੱ...