Friday, March 27Malwa News
Shadow

Tag: top news

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 3 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ...
ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ)  ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ। ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰ...
ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

Breaking News
ਚੰਡੀਗੜ੍ਹ, 3 ਅਕਤੂਬਰ- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰ...
ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

Breaking News
ਝਬਾਲ (ਤਰਨ ਤਾਰਨ), 3 ਅਕਤੂਬਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯ...
ਪੰਜਾਬ ਸਰਕਾਰ ਦਾ ਡਿਜੀਟਲ ਕ੍ਰਾਂਤੀਕਾਰੀ ਕਦਮ: “ਉੱਨਤ ਕਿਸਾਨ” ਐਪ ਨਾਲ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ’ਤੇ ਉਪਲਬਧ

ਪੰਜਾਬ ਸਰਕਾਰ ਦਾ ਡਿਜੀਟਲ ਕ੍ਰਾਂਤੀਕਾਰੀ ਕਦਮ: “ਉੱਨਤ ਕਿਸਾਨ” ਐਪ ਨਾਲ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ’ਤੇ ਉਪਲਬਧ

Hot News
ਚੰਡੀਗੜ੍ਹ, 3 ਅਕਤੂਬਰ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਤਕਨੀਕ ਅਤੇ ਸਹੂਲਤ ਦਾ ਅਜਿਹਾ ਮੇਲ ਪੇਸ਼ ਕੀਤਾ ਹੈ, ਜੋ ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਇਤਿਹਾਸਕ ਸਾਬਤ ਹੋ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ‘ਉੰਨਤ ਕਿਸਾਨ’ ਮੋਬਾਈਲ ਐਪ ’ਤੇ ਹੁਣ ਤੱਕ 85,000 ਤੋਂ ਵੱਧ ਸੀ.ਆਰ.ਐਮ. (ਫਸਲ ਬਚਤ ਪ੍ਰਬੰਧਨ) ਮਸ਼ੀਨਾਂ ਦੀ ਮੈਪਿੰਗ ਹੋ ਚੁੱਕੀ ਹੈ। ਇਹ ਵਨ-ਸਟਾਪ ਪਲੇਟਫਾਰਮ ਨਾ ਸਿਰਫ਼ ਪਰਾਲੀ ਪ੍ਰਬੰਧਨ ਨੂੰ ਆਸਾਨ ਬਣਾਉਂਦਾ ਹੈ, ਬਲਕਿ ਟਿਕਾਊ ਖੇਤੀਬਾੜੀ ਅਤੇ ਵਾਤਾਵਰਣ ਸੰਰੱਖਣ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ। ਕਿਸਾਨਾਂ ਲਈ ਸਭ ਤੋਂ ਵੱਡੀ ਸਹੂਲਤ ਇਹ ਹੈ ਕਿ ਹੁਣ ਉਹ ਆਪਣੇ ਮੋਬਾਈਲ ਫ਼ੋਨ ਤੋਂ ਘਰ ਬੈਠੇ ਹੀ ਮਸ਼ੀਨਾਂ ਬੁੱਕ ਕਰ ਸਕਦੇ ਹਨ। ਹਰ ਮਸ਼ੀਨ ਨੂੰ ਖੇਤੀਬਾੜੀ ਯੋਗ ਖੇਤਰ ਦੇ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ, ਜਿਸ ਨਾਲ ਮਸ਼ੀਨਾਂ ਦੀ ਉਪਲਬਧਤਾ ਅਤੇ ਵਰਤੋਂ ਦੀ ਰੀਅਲ-ਟਾਈਮ ਨਿਗਰਾਨੀ ਸੰਭਵ ਹੋ ਜਾਂਦੀ ਹੈ। ਇਸ ਪਾਰਦਰਸ਼ੀ ਵਿਵਸਥਾ ਨਾਲ ਕਿਸਾਨਾਂ ਦਾ ਸਮਾਂ ਬਚੇਗਾ, ਖਰਚਾ ਘੱਟੇਗਾ ਅਤੇ ਫਸਲ ਬਚਤ ਪ੍ਰਬੰਧ...
ਮਾਨ ਸਰਕਾਰ ਦਾ ਪੰਜਾਬੀਆਂ ਨੂੰ ਦੁਸਹਿਰੇ ‘ਤੇ ਵੱਡਾ ਤੋਹਫ਼ਾ! ₹15 ਕਰੋੜ ਦਾ ਸਵੱਛ ਪਾਣੀ ਦਾ ਇਤਿਹਾਸਕ ਪ੍ਰੋਜੈਕਟ ਸ਼ੁਰੂ

ਮਾਨ ਸਰਕਾਰ ਦਾ ਪੰਜਾਬੀਆਂ ਨੂੰ ਦੁਸਹਿਰੇ ‘ਤੇ ਵੱਡਾ ਤੋਹਫ਼ਾ! ₹15 ਕਰੋੜ ਦਾ ਸਵੱਛ ਪਾਣੀ ਦਾ ਇਤਿਹਾਸਕ ਪ੍ਰੋਜੈਕਟ ਸ਼ੁਰੂ

Hot News
ਸੁਨਾਮ, 3 ਅਕਤੂਬਰ : ਦੁਸਹਿਰਾ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਇਸ ਵਾਰ ਪੰਜਾਬ ਦੇ ਸੁਨਾਮ ਸ਼ਹਿਰ ਲਈ ਇੱਕ ਯੁਗ ਬਦਲਣ ਵਾਲੀ ਤਬਦੀਲੀ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਦੇ ਸ਼ੁਭ ਮੌਕੇ 'ਤੇ ਸੁਨਾਮ ਵਾਸੀਆਂ ਨੂੰ ਇੱਕ ਅਜਿਹਾ ਤੋਹਫ਼ਾ ਦਿੱਤਾ ਹੈ, ਜੋ ਉਨ੍ਹਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦੇਵੇਗਾ। ₹15.22 ਕਰੋੜ ਦੇ ਇਸ ਸਵੱਛ ਜਲ ਸਪਲਾਈ ਪ੍ਰੋਜੈਕਟ ਦੇ ਸ਼ੁਭ ਆਰੰਭ ਦੇ ਰੂਪ ਵਿੱਚ ਸੁਨਾਮ ਦੇ ਲੋਕਾਂ ਲਈ ਇਹ ਤਿਉਹਾਰ ਦੂਹਰੀ ਖੁਸ਼ੀ ਲੈ ਕੇ ਆਇਆ ਹੈ, ਕਿਉਂਕਿ ਇਹ ਪ੍ਰੋਜੈਕਟ ਦਹਾਕਿਆਂ ਪੁਰਾਣੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਸ ਅਭਿਲਾਸ਼ੀ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਇਸਨੂੰ ਮਾਨ ਸਰਕਾਰ ਦੇ ਵਿਜ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਿਆ। ਇਹ ਵਿਜ਼ਨ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਅਤੇ ਉਨ੍ਹਾਂ ਦੇ ਜੀਵਨ ਨੂੰ ਸਰਲ ਬਣਾਉਣ 'ਤੇ ਕੇਂਦਰਿਤ ਹੈ। ਇਸ ਪ੍ਰੋਜੈਕਟ ਤਹਿਤ, ਸੁਨਾਮ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ 34 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿ...
ਪੰਜਾਬ ਵਿੱਚ ਸੈਰ-ਸਪਾਟਾ ਕ੍ਰਾਂਤੀCM ਭਗਵੰਤ ਮਾਨ ਦਾ ਵੱਡਾ ਐਲਾਨ – ਪਠਾਨਕੋਟ ਬਣੇਗਾ ਐਡਵੈਂਚਰ ਹੱਬ, ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਤਿਆਰੀ

ਪੰਜਾਬ ਵਿੱਚ ਸੈਰ-ਸਪਾਟਾ ਕ੍ਰਾਂਤੀCM ਭਗਵੰਤ ਮਾਨ ਦਾ ਵੱਡਾ ਐਲਾਨ – ਪਠਾਨਕੋਟ ਬਣੇਗਾ ਐਡਵੈਂਚਰ ਹੱਬ, ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਤਿਆਰੀ

Punjab Development
ਪਠਾਨਕੋਟ, 3 ਅਕਤੂਬਰ : ਪੰਜਾਬ ਸਰਕਾਰ ਨੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕਰਨ ਲਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਕਿ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਵਿਸ਼ਵ-ਪੱਧਰੀ ਸੈਰ-ਸਪਾਟਾ ਸਥਾਨ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਅੰਮ੍ਰਿਤਸਰ ਅਤੇ ਮੋਹਾਲੀ ਨੂੰ ਵੀ ਆਧੁਨਿਕ ਸੈਰ-ਸਪਾਟਾ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ-ਸਪਾਟਾ ਉਦਯੋਗ ਦਾ ਇੱਕ ਪ੍ਰਮੁੱਖ ਕੇਂਦਰ ਬਣ ਜਾਵੇਗਾ। ਸੈਰ-ਸਪਾਟਾ-ਮਨੋਰੰਜਨ ਉਦਯੋਗ ਨੂੰ ਹੁਲਾਰਾ ਦੇਣ ਲਈ, CM ਮਾਨ ਨੇ ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਇਸ ਮਹੱਤਵਪੂਰਨ ਯੋਜਨਾ ਦੇ ਤਹਿਤ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਦੀ ਤਿਆਰੀ ਹੈ, ਜੋ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਲਈ ਨਵਾਂ ਕੇਂਦਰ ਬਣੇਗੀ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜੋ ਖੇਡ ਸੈਰ-ਸਪਾਟੇ ਨੂੰ ਨਵੀਆਂ ...
ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

Local
ਫਰੀਦਕੋਟ 3 ਅਕਤੂਬਰ ()-         ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘ, ਏ.ਡੀ.ੳ. ਨੇ ਮਿੱਟੀ ਦੀ ਸਿਹਤ ਸੰਭਾਲ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ।  ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰ, ਡਾ. ਰਾਜਵੀਰ ਸਿੰਘ ਨੇ ਝੋਨੇ/ ਬਾਸਮਤੀ ਦੀ ਫਸਲ ਦੀ ਮੌਜੂਦਾ ਸਥਿਤੀ ਉੱਪਰ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੇ ਹਮਲੇ ਦੀ ਰੋਕਥਾਮ ਲਈ ਸਿਫਰਾਸਸੁਦਾ ਦਵਾਈਆਂ ਦੀ ਵਰਤੋਂ ਅਤੇ ਮਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੀ ਕਣਕ ਦੀ ਫਸਲ ਨੂੰ ਸਹੀ ਸਮੇਂ ਤੇ ਬੀਜਣ ਅਤੇ ਬੀਜ ਨੂੰ ਸੋਧ ਕੇ ਬੀਜਣ ਬਾਰੇ ਜਾਣਕਾਰੀ ਦਿੱਤੀ। ਡਾ. ਕੁਲਦੀਪ ਸਿੰਘ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਕੁਆਲਟੀ ਕੰਟਰੋਲ ਸਬੰਧੀ ਅਤੇ ਗੈਰ ਪ੍ਰਮਾਣ...
ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 3 ਅਕਤੂਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।” ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ...
ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ

ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ

Punjab Development
ਚੰਡੀਗੜ੍ਹ, 3 ਅਕਤੂਬਰ : "ਰੰਗਲਾ ਪੰਜਾਬ"—ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਇਹ ਪੰਜਾਬ ਦੇ ਉਸ ਸੁਨਹਿਰੀ ਭਵਿੱਖ ਦੀ ਤਸਵੀਰ ਹੈ, ਜਿੱਥੇ ਹਰ ਨਾਗਰਿਕ ਦੇ ਚਿਹਰੇ 'ਤੇ ਮੁਸਕਾਨ ਹੋਵੇ ਅਤੇ ਉਸ ਦੇ ਰਾਹ ਵਿੱਚ ਕੋਈ ਅੜਚਣ ਨਾ ਹੋਵੇ। ਇਸੇ ਸੰਕਲਪ ਨੂੰ ਜ਼ਮੀਨ 'ਤੇ ਉਤਾਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਸੂਬੇ ਭਰ ਵਿੱਚ ਹੁਣ ਤੱਕ 18 ਟੋਲ ਪਲਾਜ਼ਿਆਂ ਨੂੰ ਪੱਕੇ ਤੌਰ 'ਤੇ ਬੰਦ ਕਰਕੇ, ਮਾਨ ਸਰਕਾਰ ਨੇ ਨਾ ਸਿਰਫ਼ ਲੋਕਾਂ ਨੂੰ ਸਿੱਧੀ ਆਰਥਿਕ ਰਾਹਤ ਦਿੱਤੀ ਹੈ, ਬਲਕਿ ਇਹ ਸੁਨੇਹਾ ਵੀ ਦਿੱਤਾ ਹੈ ਕਿ ਇਹ ਸਰਕਾਰ ਪੂੰਜੀਪਤੀਆਂ ਲਈ ਨਹੀਂ, ਸਗੋਂ ਆਮ ਆਦਮੀ ਦੀ ਭਲਾਈ ਲਈ ਸਮਰਪਿਤ ਹੈ। ਇਹਨਾਂ ਟੋਲ ਪਲਾਜ਼ਿਆਂ ਦੇ ਹਟਣ ਨਾਲ ਹੁਣ ਪੰਜਾਬ ਦੀਆਂ ਸੜਕਾਂ 'ਤੇ ਵਿਕਾਸ, ਬੱਚਤ ਅਤੇ ਆਤਮ-ਸਨਮਾਨ ਦੀ ਨਵੀਂ ਯਾਤਰਾ ਸ਼ੁਰੂ ਹੋਈ ਹੈ, ਜੋ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸੱਚ ਕਰ ਰਹੀ ਹੈ। ਇਹ ਫੈਸਲਾ ਸਿਰਫ਼ 18 ਦਰਵਾਜ਼ਿਆਂ ਨੂੰ ਬੰਦ ਕਰਨਾ ਨਹੀਂ, ਸਗੋਂ ਲਗਭਗ ₹61.67 ਲੱਖ ਦੀ ਰੋਜ਼ਾਨਾ ਬੱਚਤ ਨੂੰ ਸਿੱਧੇ ...