Friday, March 27Malwa News
Shadow

Tag: top news

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਬਾਰੇ ਹੋਈ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਬਾਰੇ ਹੋਈ ਵਿਸ਼ੇਸ਼ ਮੀਟਿੰਗ

Hot News
ਚੰਡੀਗੜ੍ਹ, 3 ਅਕਤੂਬਰ : ਪੰਜਾਬ ਸਰਕਾਰ ਵਲੋਂ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਵਫਦ ਦੀ ਧਾਰਮਿਕ ਸਖ਼ਸ਼ੀਅਤਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਪੰਜਾਬ ਦੇ ਵੱਖ ਵੱਖ ਮੰਤਰੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਸ਼ਾਮਲ ਹੋਏ। ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਇਸ ਵਾਰ ਦਾ ਸ਼ਹੀਦੀ ਪੁਰਬ ਪੂਰੇ ਪੰਜਾਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਰਕਾਰ ਵਲੋਂ ਇਸ ਸਬੰਧੀ ਲੜੀਵਾਰ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦੁਨੀਆਂ ਦੇ ਹੋਰ ਹਿੱਸਿਆਂ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ।ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਪ੍ਰਤੀ ਕੇਵਲ ਸਿੱਖਾਂ ਦੀ ਹੀ ਨਹੀਂ ਸਗੋਂ ਬਾਕੀ ਧਰਮਾਂ ਦੇ ਲੋਕਾਂ ਦੀ ਵੀ ਭਾਰੀ ਸ਼ਰਧਾ ਹੈ। ਸ੍ਰੀ ਗੁਰੂ ਤੇਗਬਹਾਦਰ ਜੀ ਨੇ ਕਸ਼ਮੀਰੀ ਪੰਡ...
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਤਰਨਤਾਰਨ ਦਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਤਰਨਤਾਰਨ ਦਾ ਦੌਰਾ

Hot News
ਚੰਡੀਗੜ੍ਹ, 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਿਲਾ ਤਰਨਤਾਰਨ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਦੌਰਾ ਕਰਨਗੇ। ਹੜ੍ਹਾਂ ਦੌਰਾਨ ਤਰਨਤਾਰਨ ਜਿਲੇ ਦੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਦੌਰੇ ਦੌਰਾਨ ਮੁੱਖ ਮੰਤਰੀ ਪੰਜਾਬ ਭਰ ਵਿੱਚ 19,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਦਾ ਤਰਨਤਾਰਨ ਤੋਂ ਉਦਘਾਟਨ ਵੀ ਕਰਨਗੇ। ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਨੂੰ ਬਿਹਤਰ ਸੜਕ ਸੰਪਰਕ ਮੁੱਹਈਆ ਕਰਨ ਲਈ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਤਰਨਤਾਰਨ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਪੂਰੇ ਪੰਜਾਬ ਭਰ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾਵੇਗਾ।...
ਭਗਵੰਤ ਮਾਨ ਸਰਕਾਰ ਦੀ ਪੇਂਡੂ ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ ਨਵੀਂ ਸ਼ੁਰੂਆਤ; ‘ਪਹਿਲ ਮਾਰਟ’ ਨਾਲ ਪਿੰਡਾਂ ਦੀਆਂ ਔਰਤਾਂ ਬਣਨਗੀਆਂ ਆਤਮ-ਨਿਰਭਰ

ਭਗਵੰਤ ਮਾਨ ਸਰਕਾਰ ਦੀ ਪੇਂਡੂ ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ ਨਵੀਂ ਸ਼ੁਰੂਆਤ; ‘ਪਹਿਲ ਮਾਰਟ’ ਨਾਲ ਪਿੰਡਾਂ ਦੀਆਂ ਔਰਤਾਂ ਬਣਨਗੀਆਂ ਆਤਮ-ਨਿਰਭਰ

Punjab Development
ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਅਜਿਹੇ ਕਦਮ ਚੁੱਕ ਰਹੀ ਹੈ, ਜੋ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਸਸ਼ਕਤੀਕਰਨ ਦੀ ਮਿਸਾਲ ਬਣ ਰਹੇ ਹਨ। ਇਸੇ ਲੜੀ ਤਹਿਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਸ਼ੁਭ ਆਰੰਭ ਕੀਤਾ। ਇਹ ਪਹਿਲ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (PSRLM) ਵੱਲੋਂ ਪੇਂਡੂ ਪ੍ਰਤਿਭਾ ਨੂੰ ਮਾਨਤਾ ਦਿਵਾਉਣ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। “ਪਹਿਲ ਮਾਰਟ” ਸਿਰਫ਼ ਇੱਕ ਬਜ਼ਾਰ ਨਹੀਂ ਹੈ, ਸਗੋਂ ਇਹ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਮਹਿਲਾ ਉੱਦਮੀਆਂ ਦੀ ਮਿਹਨਤ ਤੇ ਰਚਨਾਤਮਕਤਾ ਦਾ ਪ੍ਰਤੀਕ ਹੈ। ਇੱਥੇ ਸਵੈ-ਸਹਾਇਤਾ ਸਮੂਹਾਂ (SHGs) ਦੀਆਂ ਔਰਤਾਂ ਆਪਣੇ ਹੱਥਾਂ ਨਾਲ ਬਣਾਏ ਗਏ ਉਤਪਾਦ— ਫੁਲਕਾਰੀ, ਪੰਜਾਬੀ ਜੁੱਤੀਆਂ, ਹੱਥੀਂ ਬਣੇ ਸੂਟ, ਸ਼ਹਿਦ, ਅਚਾਰ, ਸਕੁਐਸ਼, ਤੇਲ, ਮਸਾਲੇ, ਪਾਪੜ, ਸਾਬਣ, ਮੁਰੱਬੇ ਅਤੇ ਮੋਮਬੱਤੀਆਂ— ਸਿੱਧੇ ਗਾਹਕਾਂ ਤੱਕ ਪਹੁੰਚਾ ਰਹੀਆਂ ਹਨ। ਇਸ ਨਾਲ...
ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025! ਪਰਾਲੀ ਹੁਣ ‘ਹਰਾ ਸੋਨਾ’, ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

ਜ਼ੀਰੋ ਬਰਨਿੰਗ, ਦੁੱਗਣੀ ਕਮਾਈ! ਮਾਨ ਸਰਕਾਰ ਦਾ ਐਕਸ਼ਨ ਪਲਾਨ 2025! ਪਰਾਲੀ ਹੁਣ ‘ਹਰਾ ਸੋਨਾ’, ਪੰਜਾਬ ਦੇ ਕਿਸਾਨ ਬਣਨਗੇ ਸਮਾਰਟ ਕਾਰੋਬਾਰੀ

Punjab Development
ਚੰਡੀਗੜ੍ਹ, 1 ਅਕਤੂਬਰ : ਜਿਵੇਂ ਕਿ ਉੱਤਰੀ ਭਾਰਤ ਝੋਨੇ ਦੀ ਕਟਾਈ ਤੋਂ ਬਾਅਦ ਦੇ ਧੂੰਏਂ ਦੇ ਪ੍ਰਭਾਵ ਦਾ ਸਾਹਮਣਾ ਕਰਨ ਲਈ ਤਿਆਰ ਹੈ, ਪੰਜਾਬ ਸਰਕਾਰ ਨੇ ਆਪਣੀ ਐਕਸ਼ਨ ਪਲਾਨ 2025 ਸ਼ੁਰੂ ਕੀਤੀ ਹੈ, ਜਿਸ ਵਿੱਚ ਪਰਾਲੀ ਸਾੜਨ ਦੀ ਪੁਰਾਣੀ ਪ੍ਰਥਾ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ, ਇਹ ਪਹਿਲ ਨਾ ਸਿਰਫ਼ ਪ੍ਰਦੂਸ਼ਣ ਨੂੰ ਰੋਕੇਗੀ ਬਲਕਿ ਕਿਸਾਨਾਂ ਲਈ ਨਵੇਂ ਆਰਥਿਕ ਮੌਕੇ ਵੀ ਖੋਲ੍ਹੇਗੀ। ਡੈਲੋਇਟ ਨਾਲ ਹਾਲ ਹੀ ਵਿੱਚ ਹੋਏ ਇੱਕ ਸਮਝੌਤਾ ਪੱਤਰ (ਐਮਓਯੂ) ਨੇ ਧੂੰਏਂ ਦੀ ਬਜਾਏ ਪਰਾਲੀ ਨੂੰ 'ਹਰੇ ਸੋਨੇ' ਵਿੱਚ ਬਦਲਣ ਦਾ ਰਾਹ ਪੱਧਰਾ ਕੀਤਾ ਹੈ। ਪਿਛਲੇ ਸਾਲ ਪਟਿਆਲਾ ਦੇ 17 ਪਿੰਡਾਂ ਵਿੱਚ ਕੀਤੇ ਗਏ ਇੱਕ ਪਾਇਲਟ ਪ੍ਰੋਜੈਕਟ ਨੇ ਅੱਗ ਦੀਆਂ ਘਟਨਾਵਾਂ ਨੂੰ 80 ਪ੍ਰਤੀਸ਼ਤ ਤੋਂ ਵੱਧ ਘਟਾ ਕੇ ਇਸ ਮਾਡਲ ਦੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ, ਅਤੇ ਹੁਣ ਇਹ ਕ੍ਰਾਂਤੀ ਪੂਰੇ ਪੰਜਾਬ ਵਿੱਚ ਫੈਲਣ ਲਈ ਤਿਆਰ ਹੈ। ਇਹ ਸਮਝੌਤਾ ਤਕਨੀਕੀ ਸਹਾਇਤਾ ਤੋਂ ਵੱਧ ਹੈ - ਇਹ ਕਿਸਾਨਾਂ ਨੂੰ ਸਸ਼ਕਤ ਬਣਾਉਣ ਦਾ ਇੱਕ ਮਿਸ਼ਨ ਹੈ। ਸਰਕਾਰ ਦਾ 500 ਕਰੋੜ ਰੁਪਏ ਦਾ ਐ...
ਪੰਜਾਬ ਬਣਿਆ ਗਲੋਬਲ ਨਿਵੇਸ਼ ਕੇਂਦਰ ! ਅੰਤਰਰਾਸ਼ਟਰੀ ਕੰਪਨੀਆਂ ਦਾ ਵਧਿਆ ਵਿਸ਼ਵਾਸ, ਨੌਜਵਾਨਾਂ ਲਈ ਰੁਜ਼ਗਾਰ, ਅਤੇ ਕਾਰੋਬਾਰਾਂ ਲਈ ਨਵੇਂ ਮੌਕੇ

ਪੰਜਾਬ ਬਣਿਆ ਗਲੋਬਲ ਨਿਵੇਸ਼ ਕੇਂਦਰ ! ਅੰਤਰਰਾਸ਼ਟਰੀ ਕੰਪਨੀਆਂ ਦਾ ਵਧਿਆ ਵਿਸ਼ਵਾਸ, ਨੌਜਵਾਨਾਂ ਲਈ ਰੁਜ਼ਗਾਰ, ਅਤੇ ਕਾਰੋਬਾਰਾਂ ਲਈ ਨਵੇਂ ਮੌਕੇ

Punjab Development
ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਨੇ ਆਪਣੀ ਵਿਸ਼ਵਵਿਆਪੀ ਮੌਜੂਦਗੀ ਨੂੰ ਮਜ਼ਬੂਤ ​​ਕੀਤਾ ਹੈ। ਹੁਣ ਨਾ ਸਿਰਫ਼ ਭਾਰਤ ਦਾ "ਅੰਨਦਾਤਾ" (ਭੋਜਨ ਪ੍ਰਦਾਤਾ) ਸਗੋਂ ਇਸਦਾ "ਨਿਵੇਸ਼ ਪ੍ਰਦਾਤਾ" ਵੀ, ਪੰਜਾਬ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ। ਜਪਾਨ, ਸੰਯੁਕਤ ਰਾਜ, ਜਰਮਨੀ, ਯੂਨਾਈਟਿਡ ਕਿੰਗਡਮ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਪ੍ਰਮੁੱਖ ਦੇਸ਼ਾਂ ਤੋਂ ਵਧ ਰਹੇ ਨਿਵੇਸ਼ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਦਾ ਸਪੱਸ਼ਟ ਸਬੂਤ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ "ਉਦਯੋਗ-ਪਹਿਲਾਂ" ਨੀਤੀਆਂ ਨੇ ਇੱਕ ਨਿਵੇਸ਼-ਅਨੁਕੂਲ ਵਾਤਾਵਰਣ ਬਣਾਇਆ ਹੈ ਜੋ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ, ਪੰਜਾਬ ਨੂੰ ₹1.23 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ...
ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ 

ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ 

Local
ਫਾਜ਼ਿਲਕਾ 2 ਅਕਤੂਬਰ 2025...  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਸਾਧਕ ਅਫਸਰ ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ 17 ਸਤੰਬਰ 2025 ਤੋਂ 2 ਅਕਤੂਬਰ 2025 ਤੱਕ ਦੀ ਚੱਲ ਰਹੀ ਸਵੱਛਤਾ ਹੀ ਸੇਵਾ (ਸਵੱਛ ਉਤਸਵ) ਲੜੀ ਦਾ ਸਮਾਪਤੀ ਸਮਾਰੋਹ ਪ੍ਰੋਗਰਾਮ ਇੰਚਾਰਜ ਸ਼੍ਰੀ ਅਮਨਦੀਪ ਦੇ ਸਹਿਯੋਗ ਨਾਲ ਕੀਤਾ ਗਿਆ!  ਇਸ ਦੌਰਾਨ ਨਗਰ ਕੌਂਸਲ ਜਲਾਲਾਬਾਦ ਦੇ ਮੀਟਿੰਗ ਹਾਲ ਵਿਖੇ ਨਗਰ ਕੌਂਸਲ ਜਲਾਲਾਬਾਦ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲਾਲਾਬਾਦ ਵੱਲੋਂ ਸਰਕਾਰੀ ਹਸਪਤਾਲ ਜਲਾਲਾਬਾਦ ਦੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਮਿਲ ਕੇ ਸੈਨੀਟੇਸ਼ਨ ਵਰਕਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੌਰਾਨ ਸਰਕਾਰੀ ਹਸਪਤਾਲ ਜਲਾਲਾਬਾਦ ਤੋਂ ਮਾਹਿਰ ਡਾਕਟਰਾਂ ਦੀ ਇਕ ਟੀਮ ਨੇ ਸੈਨੀਟੇਸ਼ਨ ਵਰਕਰਾਂ ਦੀਆਂ ਬਿਮਾਰੀਆਂ ਦੇ ਇਲਾਜ ਸਬੰਧੀ ਮੁਫ਼ਤ ਸਿਹਤ ਚੈੱਕਅਪ, ਮੁਫਤ  ਦਵਾਈਆਂ ਅਤੇ ਬਲੱਡ ਸੈਂਪਲ ਲਏ ਗਏ!   ਇਸ ਸਮਾਪਤੀ ਸਮਾਰੋਹ ਵਿਚ ਹਾਜ਼ਰ ਡਾ: ਯੋਗਤਾ ਬਜਾਜ ਮੈਡੀਕਲ ਅਫਸਰ, ਕਿਸ਼ਨਦੀਪ ਪੀ.ਓ, ਆਦੇਸ਼ ਕੰਬੋਜ ਐਲ.ਐਮ....
ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

Hot News
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ

Hot News
ਨੰਗਲ 02 ਅਕਤੂਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੂਰ ਦੂਰਾਂਡੇ ਪਿੰਡਾ ਦੇ ਲੋਕਾਂ ਨੂੰ ਕਰੋੜਾ ਰੁਪਏ ਦੇ ਪੁਲਾਂ ਦੀ ਸੋਗਾਂਤ ਦੇਣ ਮੌਕੇ ਆਪਣੇ ਵਿਰੋਧੀਆਂ ਨੂੰ ਰਗੜੇ ਲਗਾਉਦੇ ਹੋਏ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਇਸ ਹਲਕੇ ਦਾ ਵਿਕਾਸ ਦਾ ਹਰ ਵਾਅਦਾ ਪੂਰਾ ਕਰਕੇ ਹੀ ਮੈਂ ਤੁਹਾਡੀ ਕਚਹਿਰੀ ਵਿਚ ਆਵਾਗਾਂ ਅਤੇ ਕਦੇ ਵੀ ਇਹ ਦਾਅਵਾ ਨਹੀ ਕਰਾਗਾਂ ਕਿ ਮੈਂ ਹੜ੍ਹਾਂ ਦੌਰਾਨ ਤੁਹਾਡੇ ਲਈ ਕੋਈ ਮਿਸਾਲੀ ਸੇਵਾ ਕੀਤੀ ਹੈ, ਇਹ ਮੇਰਾ ਫਰਜ਼ ਸੀ, ਤੁਸੀ ਆਪਣੇ ਭਰਾਂ ਆਪਣੇ ਪੁੱਤ ਨੂੰ ਮਾਣ ਦੇ ਕੇ ਵਿਧਾਨ ਸਭਾ ਵਿਚ ਭੇਜਿਆ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਮੈਨੂੰ ਮਹੱਤਵਪੂਰਨ ਜਿੰਮੇਵਾਰੀਆਂ ਸੋਪੀਆਂ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਹੁਣ ਵਿਕਾਸ ਦੀ ਲਹਿਰ ਸੁਰੂ ਹੋ ਗਈ ਹੈ ਅਤੇ ਮੇਰਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੋ ਦਸ਼ਮੇਸ਼ ਪਿਤਾ ਦੀ ਚਰਨ ਛੋਹ ਪ੍ਰਾਪਤ ਹੈ, ਉਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।         ਉਨ੍ਹਾਂ ਨੇ ਕਿਹਾ ਕਿ ਪਿਛਲੇ 14 ਸਾਲਾਂ ਦੌ...
ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

Hot News
ਚੰਡੀਗੜ੍ਹ, 2 ਅਕਤੂਬਰ:- ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕ...
ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

Hot News
ਸੁਨਾਮ/ ਚੰਡੀਗੜ੍ਹ , 02 ਅਕਤੂਬਰ- ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਨੇ ਸੀਤਾਸਰ ਰੋਡ, ਸੁਨਾਮ ਵਿਖੇ ਕਰੀਬ 15.22 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ ਟਿਊਬਵੈੱਲ ਅਤੇ 02 ਲੱਖ ਲੀਟਰ ਦੀ ਟੈਂਕੀ ਬਣਾਉਣ ਸਮੇਤ 33,635 ਮੀਟਰ ਲੰਮੀ ਪਾਈਪ ਲਾਈਨ ਪਾਈ ਜਾਵੇਗੀ ਅਤੇ 1472 ਘਰਾਂ, ਜਿਨ੍ਹਾਂ ਕੋਲ ਹੁਣ ਤਕ ਪਾਣੀ ਦੇ ਕੁਨੈਕਸ਼ਨ ਨਹੀਂ ਸਨ, ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਟਿੱਬੀ ਬਸਤੀ ਵਿਖੇ 250 ਕੁਨੈਕਸ਼ਨ, ਨਮੋਲ ਰੋਡ ਵਿਖੇ 50 ਕੁਨੈਕਸ਼ਨ, ਗੁਜਾ ਪੀਰ ਵਿਖੇ 100, ਸਾਈ ਕਲੋਨੀ 100, ਮਾਨਸਾ ਰੋਡ ...