Sunday, November 8Malwa News
Shadow

Tag: top news

ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

Breaking News
ਚੰਡੀਗੜ੍ਹ, 7 ਅਕਤੂਬਰ:- ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆ...

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

Punjab Development
ਚੰਡੀਗੜ੍ਹ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਕ੍ਰਾਂਤੀਕਾਰੀ ਤਬਦੀਲੀਆਂ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਰਾਜ ਪੱਧਰੀ ਸਮਾਗਮ ਵਿੱਚ, ਮੁੱਖ ਮੰਤਰੀ ਨੇ ਅਧਿਆਪਕਾਂ ਨੂੰ "ਰਾਸ਼ਟਰ ਨਿਰਮਾਤਾ" ਦੱਸਿਆ ਅਤੇ ਨੌਜਵਾਨਾਂ ਨੂੰ ਪੰਜਾਬ ਦੀ ਸ਼ਾਨਦਾਰ ਵਿਰਾਸਤ ਨਾਲ ਜੋੜਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਨ ਇੱਕ ਪੇਸ਼ਾ ਨਹੀਂ ਹੈ ਸਗੋਂ "ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਇੱਕ ਪਵਿੱਤਰ ਮਿਸ਼ਨ" ਹੈ। ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ, ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਇੱਕ ਅਧਿਆਪਕ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਕਿਸ ਸਮਰਪਣ ਅਤੇ ਸ਼ਰਧਾ ਨਾਲ ਘੜਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ 55 ਸਾਲਾਂ ਬਾਅਦ, ਸੂਬਾ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਰਾਸਤੀ ਸੜਕ ਦੀ ਉਸਾਰੀ ਸ਼ੁਰੂ ਕੀਤੀ ਹੈ - ਇੱਕ ਅਜਿਹਾ ਕਦਮ ਜੋ ਪੰਜਾਬ ਦੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ...

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

Punjab Development
ਚੰਡੀਗੜ੍ਹ, 7 ਸਤੰਬਰ : “ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਉਸ ਸਮੇਂ ਲਿਆਂਦਾ ਗਿਆ ਜਦੋਂ ਪੰਜਾਬ ਦੇ ਛੋਟੇ ਉਦਯੋਗਾਂ ਨੂੰ ਨਵੀਂ ਯੂਨਿਟ ਸ਼ੁਰੂ ਕਰਨ ਵਿੱਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸੀ ਕਿ ਜੇਕਰ ਪੰਜਾਬ ਨੂੰ ਨਿਵੇਸ਼ ਦਾ ਕੇਂਦਰ ਬਣਾਉਣਾ ਹੈ, ਤਾਂ ਸਭ ਤੋਂ ਪਹਿਲਾਂ ਛੋਟੇ ਕਾਰੋਬਾਰੀਆਂ ਨੂੰ ਸਹੂਲਤ ਅਤੇ ਵਿਸ਼ਵਾਸ ਦੇਣਾ ਜ਼ਰੂਰੀ ਹੈ। ਇਸੇ ਵਿਚਾਰ ਤੋਂ ਇਹ ਕਾਨੂੰਨ ਬਣਿਆ, ਜੋ ਹੁਣ ਪੰਜਾਬ ਦੀ ਉਦਯੋਗਿਕ ਕ੍ਰਾਂਤੀ ਦੀ ਰੀੜ੍ਹ ਬਣ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੇ ਉਦਯੋਗ ਜਗਤ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਕਦਮ ਹੈ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ’, ਜਿਸਦਾ ਉਦੇਸ਼ ਛੋਟੇ, ਲਘੂ ਅਤੇ ਮੱਧਮ ਉਦਯੋਗਾਂ (MSMEs) ਨੂੰ ਕਾਰੋਬਾਰ ਸ਼ੁਰੂ ਕਰਨ ਵਿੱਚ ਆਸਾਨੀ ਦੇਣਾ ਹੈ। ਪਹਿਲਾਂ ਜਿੱਥੇ ਇੱਕ ਛੋਟਾ ਉਦਯੋਗ ਲਗਾਉਣ ਲਈ ਦਰਜਨਾਂ ਵਿਭਾਗਾਂ ਦੀ ਮਨਜ਼ੂਰੀ ਲੈਣੀ ਪੈਂਦੀ ਸੀ, ਹੁਣ ਸਰਕਾਰ ਨੇ ਇਸ ਸਾਰੇ ਝੰਝਟ ਨੂੰ ਇੱਕ ਸਿੰਗਲ ਸਿਸਟਮ — ‘ਸੈਲਫ ਡਿਕਲ...

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

Hot News
ਚੰਡੀਗੜ੍ਹ, 6 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ...

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

Hot News
ਚੰਡੀਗੜ੍ਹ, 6 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।...

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

Breaking News
ਚੰਡੀਗੜ੍ਹ, 6 ਅਕਤੂਬਰ:- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। 14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀਆਂ ਦੀ ਪੜਤਾਲ ਦੀ ਮਿਤੀ16 ਅਕਤੂਬਰ, 2025 (ਵੀਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ24 ਅਕਤੂਬਰ, 2025 (ਸ਼...

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

Local
ਮਾਨਸਾ, 6 ਅਕਤੂਬਰ-  ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।        ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।       ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ&nbs...

मुख्यमंत्री नायब सिंह सैनी के जापान दौरे के दौरान जापान की सेइरेन कंपनी ने हरियाणा के साथ किया एमओयू

Haryana, Hindi
चंडीगढ़, 6 अक्तूबर – हरियाणा के मुख्यमंत्री श्री नायब सिंह सैनी के नेतृत्व में जापान दौरे पर गए प्रतिनिधिमंडल ने आज टोक्यो में जापान की प्रतिष्ठित सेइरेन कंपनी लिमिटेड के साथ एक महत्वपूर्ण समझौता ज्ञापन (एमओयू) पर हस्ताक्षर किए। इस समझौते के तहत सेइरेन कंपनी रोहतक में अपने मेगा प्रोजेक्ट में 220 करोड़ रुपये से अधिक का निवेश करेगी। इस परियोजना से लगभग 1700 से अधिक युवाओं को रोजगार के अवसर प्राप्त होंगे। इस दौरान हरियाणा के उद्योग एवं वाणिज्य मंत्री राव नरबीर सिंह भी उपस्थित रहे। उल्लेखनीय है कि सेइरेन कंपनी लिमिटेड वस्त्र समाधान और उन्नत सामग्री निर्माण में विश्व स्तर पर अग्रणी कंपनी है, जिसके उत्पाद ऑटोमोबाइल, इंटीरियर, पर्यावरण संरक्षण, लाइफस्टाइल, कॉस्मेटिक्स, इलेक्ट्रॉनिक कंपोनेंट्स, सेंसर और मैग्नेटिक मटेरियल जैसे कई क्षेत्रों में उप...