
ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹ...