Thursday, November 6Malwa News
Shadow

Tag: vigilance

ਰਿਸ਼ਵਤ ਲੈਣ ਵਾਲਾ ਪੁਲੀਸ ਵਾਲਾ ਹੀ ਚੁੱਕ ਲਿਆ ਵਿਜੀਲੈਂਸ ਨੇ

ਰਿਸ਼ਵਤ ਲੈਣ ਵਾਲਾ ਪੁਲੀਸ ਵਾਲਾ ਹੀ ਚੁੱਕ ਲਿਆ ਵਿਜੀਲੈਂਸ ਨੇ

Hot News
ਜਲੰਧਰ, 22 ਜਨਵਰੀ : ਵਿਜੀਲੈਂਸ ਨੇ ਇੱਕ ਔਰਤ ਤੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸਿਪਾਹੀ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਿਹਾ ਸੀ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਪੰਜਾਬ ਵਿਜੀਲੈਂਸ ਨੇ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤੈਨਾਤ ਹੈ। ਵਿਜੀਲੈਂਸ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤੈਨਾਤ ਸਿਪਾਹੀ ਕਿੰਦਰ ਸਿੰਘ ਨੂੰ ਇੱਕ ਔਰਤ ਤੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿ-ਦੋਸ਼ੀ ਥਾਣਾ ਐਸ.ਐਚ.ਓ. ਬਲਜਿੰਦਰ ਸਿੰਘ ਮੱਲੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਦੋਸ਼ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਔਰਤ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਨੂੰ ਡਰਾ ਧਮਕਾ ਕੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।ਵਿਜੀਲੈਂਸ ਬੁਲਾਰੇ ਨੇ ਦੱਸ...
ਮੁਲਾਜ਼ਮਾਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਚੁੱਕੀ ਸਹੁੰ

ਮੁਲਾਜ਼ਮਾਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਚੁੱਕੀ ਸਹੁੰ

Hot News
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐਸ.ਐਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮ...
ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ਵਿੱਚ ਘਪਲਾ ਕੀਤਾ ਅਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ਵਿੱਚ ਅਧਿਆਪਕਾਂ ਵਜ...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 20 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇ...
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Hot News
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋ...
ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜੂਨ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿ...