Wednesday, February 25Malwa News
Shadow

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਗੁਰਦਾਸਪੁਰ, 25 ਫਰਵਰੀ (     )  ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ ‘ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ।

ਉਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ।