Monday, July 20Malwa News
Shadow

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ 19 ਜੁਲਾਈ… ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ।
 ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ!
 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ!
 ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਉੱਥੇ ਹੀ ਸਿਹਤ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ ਤੇ ਇਸ ਦੇ ਨਾਲ ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਆਧੁਨਿਕ ਖੇਡ ਸਟੇਡੀਅਮ, ਪੱਕੀਆਂ ਸੜਕਾਂ, ਪੱਕੀਆਂ ਗਲੀਆਂ-ਨਾਲੀਆਂ ਆਦਿ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ!