Thursday, March 5Malwa News
Shadow

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।