Tuesday, December 3Malwa News
Shadow

ਵੋਟਾਂ ਦੀ ਗਿਣਤੀ ਦੀ ਨਿਗਰਾਨੀ ਲਈ ਲਾਏ ਗਏ ਸੀਸੀਟੀਵੀ ਕੈਮਰੇ

ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਹੋਈ ਜ਼ਿਮਣੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਈਆਂ ਸਨ ਅਤੇ ਕੱਲ੍ਹ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਚ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ।