
ਚੰਡੀਗੜ੍ਹ, 6 ਫਰਵਰੀ : ਇੰਗਲੈਂਡ ਦੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਵਿਧਾਭ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਸ਼ਾਨਦਾਰ ਇਮਾਰਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਇਕ ਅਦਭੁੱਤ ਇਮਾਰਤ ਹੈ।
ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੇ ਇੰਗਲੈਂਡ ਨਾਲ ਵਪਾਰਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ।