Tuesday, December 9Malwa News
Shadow

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ

ਬਟਾਲਾ , 9 ਦਸੰਬਰ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਆਪਣੇ ਗਰਿਹ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਿਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਮਹਿਜ ਸਾਢੇ ਤਿੰਨ ਸਾਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ।

ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਬਟਾਲਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਥੇ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਕਿ ਸ਼ਹਿਰ ਵਿਚਲੀ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਮੁਹੱਲਾ ਕਲੀਨਿਕਾਂ ਰਾਹੀ ਮਰੀਜ ਦਾ ਮੁਫ਼ਤ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਅਤੇ ਕੀਤੇ ਵਿਕਾਸ ਕੰਮ ਨਜ਼ਰ ਆ ਰਹੇ ਹਨ।