ਚੰਡੀਗੜ੍ਹ, 9 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਮਸਲੇ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੜਕਾਂ ‘ਤੇ ਰੁਲ ਰਹੇ ਹਨ ਅਤੇ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਯੂਰਪ ਵਰਗੇ ਦੇਸ਼ਾਂ ਦੇ ਕਿਸਾਨ ਆਪਣੇ ਮਸਲਿਆਂ ਨੂੰ ਸਿੱਧੇ ਸੰਸਦ ਵਿਚ ਉਠਾ ਸਕਦੇ ਹਨ, ਪਰ ਭਾਰਤ ਵਿਚ ਕਿਸਾਨਾਂ ਦੀ ਫਰਿਆਦ ਨਹੀਂ ਸੁਣੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨਾਂ ਦੇਸ਼ ਦੇ ਲੱਖਾਂ ਲੋਕਾਂ ਲਈ ਭੋਜਨ ਪੈਦਾ ਕਰ ਰਿਹਾ ਹੈ, ਉਹ ਖੁਦ ਆਪਣੀਆਂ ਮੰਗਾਂ ਲਈ ਸੜਕਾਂ ‘ਤੇ ਰੁਲ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ ‘ਤੇ ਅੱਤਿਆਚਾਰ ਕਰਨ ਦੀ ਥਾਂ ਗੱਲਬਾਤ ਦਾ ਰਾਹ ਅਪਣਾ ਕੇ ਕਿਸਾਨਾਂ ਦੇ ਮਸਲੇ ਸੁਣੇ ਜਾਣ।