ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਸ਼ਹਿਰ ਵਾਸੀਆਂ ਨੂੰ ਅਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਇਸ ਮਕਸਦ ਲਈ ਕਈ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ ਅਤੇ ਕਈ ਨਵੇਂ ਪ੍ਰੋਜੈਕਟਾਂ ਦੀ ਯੋਜਨਾ ਬਣਾਈ ਜਾ ਰਹੀ ਹੈ।
ਸਥਾਨਕ ਸਰਕਾਰਾਂ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਨਿਸ਼ਾਨਾ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਦੇਣਾ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਪ੍ਰੋਜੈਕਟਾਂ ‘ਤੇ ਪੂਰੀ ਨਿਗਾਹ ਰੱਖੀ ਜਾਵੇ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਾ ਕੀਤੀ ਜਾਵੇ। ਇਸ ਮੌਕੇ ਮੰਤਰੀ ਅਧਿਕਾਰੀਆਂ ਪਾਸੋਂ ਵੱਖ ਵੱਖ ਪ੍ਰੋਜੈਕਟਾਂ ਦੀ ਮੌਜੂਦਾ ਸਥਿੱਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।