Tuesday, December 10Malwa News
Shadow

ਪੰਜਾਬ ਦੇ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਏ ਜਾਣਗੇ

ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਸ਼ਹਿਰੀ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਏ ਜਾਣਗੇ। ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਮੰਤਰੀ ਨੇ ਐਲਾਨ ਕੀਤਾ ਕਿ ਵੱਡੇ ਸ਼ਹਿਰਾਂ ਦੀ ਤਰਜ ‘ਤੇ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਹੀ ਅਰਬਨ ਅਸਟੇਟ ਬਣਾਏ ਜਾਣਗੇ, ਜਿਥੇ ਅਤਿ ਅਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਇਸ ਸਬੰਧੀ ਵਿਭਾਗ ਵਲੋਂ ਸਾਰੇ ਸ਼ਹਿਰਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਜਾਇਦਾਦਾਂ ਦੀ ਨਿਲਾਮੀ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ, ਜਿਸ ਨਾਲ ਸਰਕਾਰ ਨੇ ਪੰਜ ਹਜਾਰ ਕਰੋੜ ਰੁਪਏ ਦੀ ਕਮਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਪਾਰਦਰਸ਼ੀ ਅਤੇ ਜਵਾਬਦੇਹੀ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਨਾਲ ਨਾਲ ਸੂਬੇ ਵਿਚੋਂ ਭਰਿਸ਼ਟਾਚਾਰ ਖਤਮ ਕਰਨ ਲਈ ਵੀ ਮੁਹਿੰਮ ਵਿੱਢੀ ਗਈ ਹੈ।