
ਬਟਾਲਾ, 23 ਸਤੰਬਰ ( ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ‘ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ ਲਈ ਬਲਾਕ ਬਟਾਲਾ ਦੇ ਪਿੰਡ ਬਾਸਰਪੁਰਾ ਵਿਚ ਸਬਜੀ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ .ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਮੌਕੇ ਕੁਲਵਿੰਦਰ ਕੌਰ ਖੇਤੀ ਵਿਸਥਾਰ ਅਫ਼ਸਰ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਬਲਾਕ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਗੁਰਦਾਸਪੁਰ ਦੇ ਕਰੀਬ 35 ਪਿੰਡਾਂ ਵਿਚ ਅਗੇਤੀ ਸ਼ਬਜੀ ਜਿਵੇਂ ਫੁੱਲ ਗੋਭੀ,ਆਲੂ ਅਤੇ ਮਟਰ ਦੀ ਕਾਸ਼ਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਬਜੀ ਕਾਸ਼ਤਕਾਰ ਵਲੋਂ ਆਮ ਕਰਕੇ ਘੱਟ ਸਮੇਂ ਵਿੱਚ ਪੱਕਣ ਵਾਲਿਆਂ ਝੋਨੇ ਦੀਆਂ ਕਿਸਮਾਂ ਜਿਵੇਂ 1509,1692 ਜਾਂ ਪੀ ਆਰ 126 ਦੀ ਕਾਸ਼ਤ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਲ਼ਬਜੀ ਕਾਸ਼ਤਕਾਰਾਂ ਵਲੋਂ ਅਕਸਰ ਖੇਤ ਨੂੰ ਜਲਦੀ ਤਿਆਰ ਕਰਨ ਦੇ ਇਰਾਦੇ ਨਾਲ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੁੰ ਅੱਗ ਦਿੱਤੀ ਜਾਂਦੀ ਹੈ ਜਿਸ ਹਵਾ ਦਾ ਪ੍ਰਦੂਸ਼ਣ ਵਧਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦਸਿਆ ਕਿ ਸਬਜੀਆਂ ਦੀ ਸਫਲ ਕਾਸ਼ਤ ਲਈ ਜਰਖੇਜ ਮਿੱਟੀ ਦੀ ਜ਼ਰੂਰਤ ਹੁੰਦੀ ਹੈ ਅਤੇ ਖੇਤਾਂ ਦੀ ਮਿੱਟੀ ਜਰਖੇਜ ਤਾਂ ਹੀ ਹੋ ਸਕਦੀ ਹੈ,ਜੇਕਰ ਫ਼ਸਲੀ ਰਹਿੰਦ ਖੁੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਸਬਜੀ ਖਾਸ ਕਰਕੇ ਗੋਭੀ ,ਮਟਰ ਅਤੇ ਆਲੂ ਦੀ ਕਾਸ਼ਤ ਕੀਤੀ ਜਾਵੇ ।
ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਜਿੱਥੇ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਦੀ ਹੈ ਉੱਥੇ ਸਬਜੀਆਂ ਦੇ ਮਿਆਰੀਪਣ ਵਿਚ ਵੀ ਸੁਧਾਰ ਹੁੰਦਾ ਹੈ।
ਉਨਾਂ ਕਿਹਾ ਜਿਸ ਵੀ ਕਿਸਾਨ ਨੂੰ ਬੇਲਰ ਜਾਂ ਕਿਸੇ ਹੋਰ ਖੇਤੀ ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ ਸਬੰਧਤ ਬਲਾਕ ਖੇਤੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।
ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜੋਂ ਵੀ ਸਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਬਜੀ ਦੀ ਕਾਸ਼ਤ ਕਰੇਗਾ, ਉਸ ਨੂੰ ਸਬਸਿਡੀ ਦੀ ਸਹੂਲਤ ਨਹੀਂ ਦਿੱਤੀ ਜਾਵੇਗੀ ਅਤੇ ਪਰਾਲੀ ਨੁੰ ਅੱਗ ਲਗਾਏ ਬਗੈਰ ਸਬਜੀਆਂ ਦੀ ਕਾਸ਼ਤ ਕਰੇਗਾ ,ਉਸ ਨੂੰ ਤਰਜੀਹੀ ਕਿਸਾਨ ਦੇ ਰੁਤਬੇ ਨਾਲ ਸਨਮਾਨਿਤ ਕੀਤਾ ਜਾਵੇਗਾ ਉਨ੍ਹਾਂ ਦਸਿਆ ਕਿ ਅਜਿਹੇ ਕਿਸਾਨਾਂ ਨੁੰ ਸਰਕਾਰੀ ਦਫਤਰਾਂ ਵਿਚ ਕੰਮ ਕਾਰ ਵਿਚ ਤਰਜੀਹ ਅਤੇ ਬਣਦਾ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਅਗਾਂਹਵਧੂ ਕਿਸਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬਾਸਰਪੁਰਾ ਅਤੇ ਨੇੜਲੇ ਹੋਰ ਪਿੰਡਾਂ ਵਿਚ ਸ਼ਬਜੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਕੰਮ ਲਈ ਡੀ ਏ ਪੀ ਖਾਦ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਰਾਲੀ ਦੀ ਸੰਭਾਲ ਲਈ ਬੇਲਰ ਵੀ ਮੁਹੱਈਆ ਕਰਵਾਇਆ ਜਾਵੇ