
ਜਲੰਧਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਕਾਰਵਾਈ ਕਰਦਿਆਂ ਇਕ ਹੌਲਦਾਰ ਕੁਲਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੌਲਦਾਰ ਪੁਲੀਸ ਥਾਣਾ ਡਵੀਜ਼ਨ ਨੰਬਰ ਪੰਜ ਵਿਖੇ ਤਾਇਨਾਤ ਸੀ। ਭਾਰਗੋ ਕੈਂਪ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਮੁੱਖ ਮੰਤਰੀ ਵਲੋਂ ਜਾਰੀ ਕੀਤੇ ਗਏ ਭਰਿ਼ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਹੌਲਦਾਰ ਨੂੰ ਮੁਕੱਦਮੇ ਵਿਚ ਮੱਦਦ ਕਰਨ ਬਦਲੇ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।