
ਲੁਧਿਆਣਾ, 28 ਜਨਵਰੀ : ਪੰਜਾਬ ਵਿਚ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਅੱਜ ਵਿਜੀਲੈਂਸ ਬਿਊਰੋ ਨੇ ਫੋਕਲ ਪੁਆਇੰਟ ਲੁਧਿਆਣਾ ਵਿਖੇ ਇਕ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਲੁਧਿਆਣਾ ਦੇ ਜਮਾਲਪੁਰ ਵਾਸੀ ਸੰਦੀਪ ਸਿੰਘ ਵਲੋਂ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸਦੇ ਸ਼ੋਰੂਮ ਵਿਚ ਸੜੇ ਹੋਏ ਮੀਟਰ ਨੂੰ ਬਦਲਣ ਲਈ ਲਾਈਨਮੈਨ ਨੇ 30 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸ ਨੇ 20 ਹਜਾਰ ਰੁਪਏ ਤਾਂ ਪਹਿਲਾਂ ਲੈ ਲਏ ਅਤੇ ਹੁਣ 10 ਹਜਾਰ ਰੁਪਏ ਹੋਰ ਮੰਗ ਰਿਹਾ ਸੀ। ਇਸ ਪਿਛੋਂ ਵਿਜੀਲੈਂਸ ਨੇ ਜਾਲ ਵਿਛਾ ਕੇ ਸ਼ਿਕਾਇਤ ਕਰਤਾ ਪਾਸੋਂ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੋਵਾਂ ਖਿਲਾਫ ਪਰਚਾ ਦਰਜ ਕਰ ਲਿਆ ਹੈ।