ਕਪੂਰਥਲਾ, 1 ਜਨਵਰੀ : ਥਾਣੇ ਵਿਚੋਂ ਸ਼ਿਕਾਇਤ ਦੀ ਨਕਲ ਲੈਣ ਬਦਲੇ ਰਿਸ਼ਵਤ ਲੈਣ ਵਾਲੇ ਏ ਐਸ ਆਈ ਨੂੰ ਵਿਜੀਲੈਂਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਉਸਦੇ ਖਿਲਾਫ ਕਿਸੇ ਨੇ ਥਾਣੇ ਵਿਚ ਸ਼ਿਕਾਇਤ ਕੀਤੀ ਸੀ। ਬਾਅਦ ਵਿਚ ਉਨ੍ਹਾਂ ਦਾ ਰਾਜ਼ੀਨਾਮਾ ਹੋ ਗਿਆ ਸੀ। ਉਸ ਨੇ ਏ ਐਸ ਆਈ ਮਨਜੀਤ ਸਿੰਘ ਪਾਸੋਂ ਸ਼ਿਕਾਇਤ ਦੀ ਕਾਪੀ ਅਤੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਮਨਜੀਤ ਸਿੰਘ ਨੇ ਕਾਪੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ। ਗੁਰਜੀਤ ਕੌਰ ਨੇ ਦੋਸ਼ ਲਾਇਆ ਕਿ ਉਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਦੋਂ ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾਇਆ ਤਾਂ ਏ ਐਸ ਆਈ ਮਨਜੀਤ ਸਿੰਘ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।