ਚੰਡੀਗੜ੍ਹ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਭਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਾਬੂ ਕਰਨ ਦੇ ਸਿਲਸਲੇ ਵਿਚ ਅੱਜ ਜਿਲਾ ਹੁਸ਼ਿਆਰ ਦੇ ਸਿਵਲ ਸਰਜਨ ਦਫਤਰ ਦੇ ਕਲਕਰ ਜਸਵਿੰਦਰ ਸਿੰਘ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਇਸ ਕਾਰਵਾਈ ਅਧੀਨ ਕਲਰਕ ਖਿਲਾਫ ਸ਼ਿਕਾਇਤਾਂ ਆਉਣ ਪਿਛੋਂ ਜਸਵਿੰਦਰ ਸਿੰਘ ਵਲੋਂ ਖਰੀਦੀ ਗਈ ਜਾਇਦਾਦ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੇ ਆਮਦਨ ਦੇ ਸਰੋਤਾਂ ਤੋਂ ਕਈ ਗੁਣਾਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰਕੇ ਅੱਜ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।