Thursday, November 6Malwa News
Shadow

ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਸ੍ਰੀ ਮੁਕਤਸਰ ਸਾਹਿਬ  29 ਅਕਤੂਬਰ- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਬਾਬਾ ਮੋਢਾ ਜੀ ਦੀ ਸਮਾਧ ਬਰੀਵਾਲਾ ਮੰਡੀ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।

ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000  ਵੀ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਸ਼ਹਿਰ  ਦੀਆਂ ਵੱਖ-ਵੱਖ ਸਰਕਾਰੀ ਬਿਲਡਿੰਗਾਂ ‘ਤੇ ਜਾਗਰੂਕਤਾ ਪੋਸਟਰ ਵੀ ਲਗਾਏ ਗਏ।

ਇਸ ਮੌਕੇ ਦਫਤਰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਨੁਮਾਇੰਦਿਆਂ ਇੰਸਪੈਕਟਰ ਰੁਪਿੰਦਰਪਾਲ ਕੌਰਐਸ.ਆਈ ਇਕਬਾਲ ਸਿੰਘਐਮ.ਐਚ.ਸੀ ਗੁਰਤੇਜ ਸਿੰਘਮਹਿਲਾ ਸੀਨੀਅਰ ਸਿਪਾਹੀ ਦਵਿੰਦਰ ਕੌਰ ਅਤੇ ਮੈਡਮ ਅਮਨਦੀਪ ਕੌਰ ਵਲੋਂ ਮੁਹਤਬਰ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਸਬੰਧੀ ਜਾਗਰੂਕ ਕਰਕੇ ਵਿਜੀਲੈਂਸ ਦੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ।