
ਹੁਸ਼ਿਆਰਪੁਰ, 20 ਫਰਵਰੀ : ਵਿਜੀਲੈਂਸ ਬਿਊਰੋ ਨੇ ਤਿੰਨ ਮਹੀਨੇ ਤੋਂ ਭਗੌੜੇ ਇਕ ਪੀ ਸੀ ਐਸ ਅਫਸਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸਲ ਵਿਚ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਦੇ ਆਹੁਦੇ ‘ਤੇ ਹੁਸ਼ਿਆਰਪੁਰ ਵਿਚ ਕੰਮ ਕਰ ਰਿਹਾ ਸੀ ਜਦੋਂ ਉਸ ‘ਤੇ 30 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਉਸਦੇ ਦਫਤਰ ਵਿਚ ਤਾਇਨਾਤ ਮਹਿਲਾ ਕੰਪਿਊਟਰ ਅਪਰੇਟਰ ਅਲਕਾ ਸ਼ਰਮਾਂ ਨੂੰ ਹਰਪ੍ਰੀਤ ਸਿੰਘ ਦੇ ਨਾਮ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਲਗਾਤਾਰ ਭਗੌੜਾ ਚੱਲ ਰਿਹਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਉਸਦੀ ਜ਼ਮਾਨਤ ਦੀ ਅਰਜੀ ਵੀ ਰੱਦ ਹੋ ਚੁੱਕੀ ਹੈ। ਇਸ ਲਈ ਅੱਜ ਹਰਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਅਦਾਲਤ ਵਿਚ ਹੀ ਗ੍ਰਿਫਤਾਰ ਕਰ ਲਿਆ।