Monday, January 13Malwa News
Shadow

ਪੰਜਾਬ ਦੀਆਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ

Scs Punjabi

ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀਂ ਨੇ ਪੰਜਾਬ ਦੇ ਵੋਟਰਾਂ ਦੀਆਂ ਅੰਤਿਮ ਸੂਚੀਆਂ ਦੀਆਂ ਸੀਡੀਜ਼ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 7 ਜਨਵਰੀ ਤੱਕ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਕ ਕਰ ਦਿੱਤੀ ਗਈ ਹੈ। ਇਨ੍ਹਾਂ ਸੂਚੀਆਂ ਮੁਤਾਬਿਕ ਪੰਜਾਬ ਵਿਚ ਵੋਟਰਾਂ ਦੀ ਕੁੱਲ ਗਿਣਤੀ 2 ਕਰੋੜ 13 ਲੱਖ ਅੱਸੀ ਹਜਾਰ 565 ਹੈ। ਇਨ੍ਹਾਂ ਵਿਚੋਂ ਇਕ ਕਰੋੜ 12 ਲੱਖ ਇਕੱਤੀ ਹਜਾਰ 744 ਮਰਦ ਵੋਟਰ ਹਨ ਅਤੇ ਇਕ ਕਰੋੜ ਇਕ ਲੱਖ 48 ਹਜਾਰ 76 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ ਤੀਜਾ ਲਿੰਗ ਵੋਟਰਾਂ ਦੀ ਗਿਣਤੀ ਵੀ 745 ਹੈ ਅਤੇ ਐਨ ਆਰ ਆਈ ਵੋਟਰਾਂ ਦੀ ਗਿਣਤੀ 1611 ਹੈ। ਇਸੇ ਤਰਾਂ ਅੰਗਹੀਣ ਵੋਟਰਾਂ ਦੀ ਗਿਣਤੀ ਇਕ ਲੱਖ 56 ਹਜਾਰ 130 ਹੈ ਅਤੇ ਸਰਵਿਸ ਵੋਟਰ ਇਕ ਲੱਖ ਇਕ ਹਜਾਰ 257 ਹਨ।
ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਭਵਿੱਖ ਵਿਚ ਵੀ ਵੋਟਰ ਸੂਚੀਆਂ ਦੀ ਪ੍ਰਕਾਸ਼ਨ ਪ੍ਰਕਿਰਿਆ ਵਿਚ ਉਨ੍ਹਾਂ ਦੀ ਮੱਦਦ ਲਈ ਜਾ ਸਕੇ।

Scs Hindi

Scs English