Sunday, March 23Malwa News
Shadow

ਤਿੰਨ ਨਗਰ ਕੌਂਸਲਾਂ ਦੀ ਚੋਣ ਲਈ ਪਈਆਂ ਵੋਟਾਂ

ਚੰਡੀਗੜ੍ਹ 02 ਮਾਰਚ : ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤਿੰਨ ਨਗਰ ਕੌਂਸਲਾਂ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਆਮ ਚੋਣਾਂ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈਆਂ ਹਨ।
ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਰਿਪੋਰਟ ਮੁਤਾਬਕ, ਨਗਰ ਕੌਂਸਲ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ ਕ੍ਰਮਵਾਰ 54.06 ਫ਼ੀਸਦ, 73.50 ਫ਼ੀਸਦ ਅਤੇ 61.31 ਫ਼ੀਸਦ ਵੋਟਿੰਗ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਲਈ 04.03.2025 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਡੀ.ਈ.ਓ, ਤਰਨ ਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Basmati Rice Advertisment