Tuesday, October 6Malwa News
Shadow

ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਵਜੋਂ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਪਛਾਣੇ ਗਏ 274 ਹੌਟਸਪਾਟਾਂ( ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ) ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਭਿਆਨ’ (ਕਾਸੋ) ਚਲਾਇਆ।

ਇਹ ਤਲਾਸ਼ੀ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ।

ਇਸ  ਦੌਰਾਨ ਪੁਲਿਸ ਟੀਮਾਂ ਨੇ 233 ਐਫ.ਆਈ.ਆਰਜ਼. ਦਰਜ ਕਰਕੇ 386 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.1 ਕਿਲੋ ਹੈਰੋਇਨ, 1.4 ਕਿਲੋ ਅਫੀਮ, 4 ਕਿਲੋ ਭੁੱਕੀ, 4237 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਅਭਿਆਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 64598 ਐਫ.ਆਈ.ਆਰਜ਼. ਦਰਜ ਕਰਕੇ 82739 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 4198 ਕਿਲੋ ਹੈਰੋਇਨ, 1009 ਕਿਲੋ ਅਫੀਮ, 481 ਕੁਇੰਟਲ ਭੁੱਕੀ, 1750 ਕਿਲੋ ਗਾਂਜਾ, 65.85 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 78 ਕਿਲੋ ’ਆਈਸੀਈ’  ਅਤੇ 22.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੌਰਾਨ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 259ਵੇਂ ਦਿਨ ਪੁਲਿਸ ਟੀਮਾਂ ਨੇ 260 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 76590 ਹੋ ਗਈ ਹੈ। ਇਸ ਤੋਂ ਇਲਾਵਾ 229 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 12 ਵਿਅਕਤੀਆਂ ਨੂੰ ਪੜਤਾਲ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।