
ਲੁਧਿਆਣਾ, 19 ਫਰਵਰੀ : ਪੰਜਾਬ ਸਰਕਾਰ ਵਲੋਂ ਸਾਫ ਸੁਥਰੇ ਵਾਤਾਰਵਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਹਿੱਸੇ ਵਜੋਂ ਲੁਧਿਆਣਾ ਵਿਖੇ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਦੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੌਰਾ ਕੀਤਾ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਸ਼ਹਿਰ ਦੇ ਲੱਖਾਂ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪਲਾਂਟ ਨੇ ਕੇਵਲ ਲੁਧਿਆਣਾ ਦੇ ਵਾਸੀਆਂ ਨੂੰ ਹੀ ਫਾਇਦਾ ਨਹੀਂ ਹੋਵੇਗਾ, ਸਗੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ, ਕਿਉਂਕਿ ਲੁਧਿਆਣਾਂ ਦੀਆਂ ਸਨਅਤੀ ਇਕਾਈਆਂ ਦੇ ਪ੍ਰਦੂਸ਼ਣ ਦੀਆਂ ਪੂਰੇ ਪੰਜਾਬ ਤੋਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਪ੍ਰੋਜੈਕਟ ‘ਤੇ ਪੰਜਾਬ ਸਰਕਾਰ ਵਲੋਂ 30 ਪ੍ਰਤੀਸ਼ਤ ਰਾਸ਼ੀ ਖਰਚ ਕੀਤੀ ਜਾ ਰਹੀ ਹੈ ਅਤੇ ਬਾਕੀ ਸਹਾਇਤਾ ਵਰਲਡ ਬੈਂਕ ਅਤੇ ਏ ਆਈ ਆਈ ਬੀ ਵਲੋਂ ਦਿੱਤੀ ਜਾ ਰਹੀ ਹੈ।