Friday, March 13Malwa News
Shadow

ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ 5 ਮਈ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਕਣਕ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਖਰੀਦ ਦਾ 95 ਪ੍ਰਤੀਸ਼ਤ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ 481263 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 481234 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਹੁਣ ਤੱਕ ਕਰੀਬ 860.19 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 100079 ਮੀਟ੍ਰਿਕ ਟਨ, ਮਾਰਕਫੈਡ ਨੇ 103785 ਮੀਟ੍ਰਿਕ ਟਨ, ਪਨਸਪ ਨੇ 98225 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 60449 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 118696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਖਰੀਦੇ ਗਏ ਕਣਕ ਵਿੱਚੋਂ 354012 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।