Tuesday, December 3Malwa News
Shadow

ਔਰਤਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਦੀ ਲੋੜ : ਲਾਲੀ ਗਿੱਲ

ਚੰਡੀਗੜ੍ਹ, 21 ਨਵੰਬਰ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਹਮੇਸ਼ਾਂ ਔਰਤਾਂ ਦੇ ਹੱਕਾਂ ਲਈ ਆਵਾਜ ਬੁਲੰਦ ਕਰਦੇ ਰਹਿਣਾ ਚਾਹੀਦਾ ਹੈ।
ਮੋਹਾਲੀ ਦੇ ਰਤਨ ਕਾਲਜ ਆਫ ਨਰਸਿੰਗ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਨੇ ਕਿਹਾ ਕਿ ਵਿਦਿਆਰਥਣਾ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜੀ ਸਥਾਨਾਂ ‘ਤੇ ਸਰੀਰਕ ਸੋਸ਼ਣ ਰੋਕੂ ਐਕਟ 2013 ਬਾਰੇ ਜਾਣਕਾਰੀ ਹੋਣੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ‘ਤੇ ਪਹਿਰਾ ਦੇਣ ਲਈ ਹਰ ਤਰਾਂ ਦੀ ਕਾਨੂੰਨੀ ਜਾਣਕਾਰੀ ਹਾਸਲ ਕਰਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣਾ ਕਿਸੇ ਵੀ ਇਲਾਕੇ ਵਿਚ ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਦੀ ਮੱਦਦ ਕਰ ਸਕਦੀਆਂ ਹਨ।
ਇਸ ਸਮਾਗਮ ਵਿਚ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਵੀ ਵਿਦਿਆਰਥਣਾ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਰਾਜ ਲਾਲੀ ਗਿੱਲ ਨੇ ਔਰਤਾਂ ਦੇ ਅਧਿਕਾਰਾਂ ਬਾਰੇ ਇਕ ਕਿਤਾਬਚਾ ਵੀ ਜਾਰੀ ਕੀਤਾ।