ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਵਰਤੀ ਮਾੜੀ ਭਾਸ਼ਾ ਦਾ ਸਖਤ ਨੋਟਿਸ ਲੈਂਦਿਆਂ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ 19 ਨਵੰਬਰ ਨੂੰ ਆਪਣੇ ਦਫਤਰ ਵਿਚ ਸਵੇਰੇ 11 ਵਜੇ ਤਲਬ ਕੀਤਾ ਹੈ।