Tuesday, June 30Malwa News
Shadow

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਗੁਰੂ ਘਰਾਂ ਤੋਂ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਵਾਪਸ ਆਉਣ।

ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਨੇ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ,  ਜਗਤਾਰ ਸਿੰਘ ਜੱਗਾ ਸਰਪੰਚ, ਸਤਿੰਦਰ ਸਿੰਘ ਗੋਲਡੀ, ਕੈਰੀ ਪ੍ਰਧਾਨ, ਗੁਰਮੇਲ ਸਿੰਘ , ਤੇਜਿੰਦਰ ਸਿੰਘ , ਬਲਜੀਤ ਸਿੰਘ  ਮੈਂਬਰ , ਬਲਜਿੰਦਰ ਸਿੰਘ ਮੈਂਬਰ , ਦਰਸ਼ਨ ਸਿੰਘ ਮੈਂਬਰ ,  ਗੁਰਮੇਲ ਸਿੰਘ ਮੈਂਬਰ , ਰੇਸ਼ਮ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ , ਨਿੱਕੂ ਸਿੰਘ , ਦਾਨਿਸ਼ ਸਿੰਘ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨ।