
ਮੋਗਾ : ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਕ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਮੋਗਾ ਦੇ ਵਿਚ ਸਿਹਤ ਵਿਭਾਗ ਮੋਗਾ ਸਿਵਿਲ ਹਸਪਤਾਲ਼ ਮੋਗਾ ਵਿਚ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਵਿਸ਼ਵ ਭਰ ਵਿੱਚ ਆਬਾਦੀ ਦੇ ਮਾਮਲਿਆਂ ਅਤੇ ਚੁਣੌਤੀਆਂ ਬਾਰੇ ਜਾਗਰੂਕ ਕਰਨਾ ਹੈ। ਵਿਸ਼ਵ ਆਬਾਦੀ ਦਿਵਸ ਮੌਕੇ ਆਬਾਦੀ ਬਾਰੇ ਜਾਗਰੂਕ ਕਰਦੇ ਹੋਏ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਸਾਡੇ ਕੋਲ ਆਜ਼ਾਦੀ ਅਤੇ ਸੁਖ-ਸਮ੍ਰਿੱਧੀ ਲਈ ਸਾਡੇ ਕੋਲ ਵੱਡੀਆਂ ਜ਼ਿੰਮੇਵਾਰੀਆਂ ਹਨ। ਸਾਡੀ ਵਧਦੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ਾਂ ਦੇ ਵਿਕਾਸ ਲਈ, ਸਗੋਂ ਸਮੂਹ ਮਨੁੱਖਤਾ ਦੇ ਢਾਂਚੇ ਲਈ ਵੀ ਰੋਕ ਲਗਾਉਂਦੀ ਹੈ। ਇਸ ਅਸੀ ਸੁਝਾਅ ਪ੍ਰਦਾਨ ਕਰਦੇ ਹਾਂ ਕਿ ਸਾਨੂੰ ਆਪਣੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਅਤੇ ਬੱਚਿਆਂ ਦੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਅਤੇ ਹਰ ਸਤਰ ‘ਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੀ ਜਰੂਰਤ ਹੈ। ਜਿਸਦੇ ਲਈ ਵਧਦੀ ਅਬਾਦੀ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ‘ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਕਰਾਂਗੇ ਤਾਂ ਜੋ ਸਾਰੇ ਲੋਕ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਣ ਵਧਦੀ ਆਬਾਦੀ ਨੂੰ ਰੋਕਨ ਦੇ ਲਈ ਸਹਾਈ ਹੋਣ।
ਇਸ ਮੌਕੇ ਡਾਕਟਰ ਰਿਤੂ ਜੈਨ ਜਿਲਾ ਪਰਿਵਾਰ ਅਤੇ ਭਲਾਈ ਅਫਸਰ ਮੋਗਾ ਨੇ ਕਿਹਾ ਕਿ ਵਧਦੀ ਵਧਦੀ ਨਾਲ ਆਰਥਿਕ ਸਮਾਜਿਕ ਅਤੇ ਮਾਨਸਿਕ ਨੁਕਸਾਨ ਹੁੰਦੇ ਹਨ। ਉਹਨਾਂ ਨੇ ਇਸ ਮੌਕੇ ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਦੇ ਤਰੀਕੇ ਅਪਣਾਉਨ ਤੇ ਵੀ ਜੋਰ ਦਿੱਤਾ। ਇਸ ਮੌਕੇ ਡਾਕਟਰ ਗਗਨਦੀਪ ਸਿੱਧੂ ਸੀਨੀਅਰ ਮੈਡੀਕਲ ਅਫਸਰ ਸਿਵਿਲ ਹਸਪਤਾਲ ਮੋਗਾ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇੱਕ ਸੁਖੀ, ਸੁਰੱਖਿਅਤ ਜੀਵਨ ਦੇ ਲਈ ਆਬਾਦੀ ਦੀ ਵਾਧੇ ਨੂੰ ਰੋਕਣ ਲਈ ਇੱਕਠੇ ਹੋ ਕੇ ਕੰਮ ਕਰੀਏ।
ਇਸ ਮੌਕੇ ਪ੍ਰਿੰਸੀਪਲ ਨਰਸਿੰਗ ਸਕੂਲ ਮੋਗਾ ਕਮਲਪ੍ਰੀਤ ਨੇ ਵੀ ਆਪਣੇ ਵਿਚਾਰ ਰੱਖੇ। ਇਸੇ ਦੌਰਾਨ ਪ੍ਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ ਨੇ ਕਿਹਾ ਕਿ ਵਧਦੀ ਵਧਦੀ ਦੇਸ਼ ਦੇ ਵਾਧੇ ਵਿੱਚ ਰੁਕਾਵਟ ਬਣਦੀ ਹੈ ਇਸ ਲਈ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਇਸੇ ਦੌਰਾਨ ਹੀ ਸ਼ਾਲੂ ਮਰਵਾਹ ਡੀਐਸਏ ਮੋਗਾ ਨੇ ਵੀ ਆਪਣੇ ਵਿਸ਼ੇ ਤੇ ਵਿਚਾਰ ਰੱਖੇ। ਇਸ ਮੌਕੇ ਪੰਕਜ ਦੂਬੇ ਫੈਸਿਲਿਟੀ ਮੈਨੇਜਰ ਸਿਵਲ ਹਸਪਤਾਲ ਮੋਗਾ ਨੇ ਵੀ ਜਾਗਰੂਕਤਾ ਭਾਸ਼ਣ ਦਿੱਤਾ।
ਇਸ ਦੌਰਾਨ ਗਗਨਦੀਪ ਸਿੰਘ ਐਸਆਈ, ਹਰਦੀਪ ਸਿੰਘ ਮਾਸ ਮੀਡੀਆ ਵਿੰਗ, ਅੰਮ੍ਰਿਤ ਸ਼ਰਮਾ ਦਫਤਰ ਸਿਵਿਲ ਸਰਜਨ, ਵੱਖ ਵੱਖ ਨਰਸਿੰਗ ਸਕੂਲਾਂ ਦੇ ਵਿਦਿਆਰਥੀ ਵਿਦਿਆਰਥਨਾ ਵੀ ਹਾਜ਼ਰ ਸਨ।





