ਚੰਡੀਗੜ੍ਹ, 29 ਦਸੰਬਰ : ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਹੁਤ ਸਾਰੀਆਂ ਨਵੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਪੂਰੇ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਰਕਾਰ ਦੀ ਵੱਡੀ ਪ੍ਰਾਪਤੀ ਹੈ, ਜਿਸ ਨਾਲ ਹੁਣ ਤੱਕ ਢਾਈ ਕਰੋੜ ਮਰੀਜਾਂ ਨੂੰ ਲਾਭ ਮਿਲ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ ਅਤੇ ਹੁਣ ਤੱਕ ਆਮ ਆਦਮੀ ਕਲੀਨਿਕਾਂ ਦੀ ਗਿਣਤੀ 881 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰਾਂ ਵਿਚ 316 ਅਤੇ ਪੇਂਡੂ ਖੇਤਰਾਂ ਵਿਚ 565 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੀ ਅਧੁਨਿਕ ਤਕਨੀਕ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਸਿਹਤ ਸਹੂਲਤਾਂ ਵਿਚ ਲਗਾਤਾਰ ਸੁਧਾਰ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਕਨੀ ਦਿਵਾਇਆ ਕਿ ਅਗਲੇ ਸਾਲ 2025 ਵਿਚ ਸਰਕਾਰ ਵਲੋਂ ਅਜਿਹੇ ਯਤਨ ਜਾਰੀ ਰੱਖੇ ਜਾਣਗੇ।